ਕੇਪੀਐੱਸ ਬਾਲ ਭਾਰਤੀ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ
ਕੇਪੀਐੱਸ ਬਾਲ ਭਾਰਤੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 06:31 PM (IST)
Updated Date: Wed, 13 May 2026 06:33 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿੱਚ ਕੇਪੀਐੱਸ ਬਾਲ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਚੂਹੜ ਦਾ ਨਤੀਜਾ 100 ਫੀਸਦੀ ਸ਼ਾਨਦਾਰ ਰਿਹਾ। ਪ੍ਰਧਾਨ ਸੰਜੇ ਸਾਹੀ ਤੇ ਪ੍ਰਿੰਸੀਪਲ ਪ੍ਰਵੀਨ ਛਾਬੜਾ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਮਿਹਨਤ ਨਾਲ ਸਕੂਲ ਦਾ ਨਤੀਜਾ ਵਧੀਆ ਰਿਹਾ ਹੈ। ਸਕੂਲ ਦੇ 39 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਬੱਚੇ ਪਹਿਲੇ ਦਰਜੇ ’ਚ ਪਾਸ ਹੋਏ ਹਨ। ਅਰਚਨਾ ਨੇ 635/650 (97.69%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ 10ਵਾਂ ਰੈਂਕ, ਜਲੰਧਰ ਜ਼ਿਲ੍ਹੇ ਵਿੱਚੋਂ ਪੰਜਵਾਂ, ਨਕੋਦਰ ਤਹਿਸੀਲ ਵਿੱਚੋ ਪਹਿਲਾ ਸਥਾਨ ਹਾਸਲ ਕੀਤਾ ਅਤੇ ਮਾਨਵਜੋਤ ਕੌਰ ਨੇ 633/650 (97.3%) ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿਚ 12ਵਾਂ, ਜਲੰਧਰ ਜ਼ਿਲ੍ਹੇ ਵਿੱਚੋਂ 7ਵਾਂ, ਤੇ ਨਕੋਦਰ ਤਹਿਸੀਲ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ, ਸਕੂਲ ਤੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਵਿੱਚ ਅਰਸ਼ਦੀਪ ਕੌਰ ਨੇ 606/650 (93%) ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਪਰਮਵੀਰ ਕੌਰ ਅਤੇ ਲਵਪ੍ਰੀਤ ਸਿੰਘ ਨੇ 604/650 (92.9%) ਅੰਕ ਹਾਸਲ ਕੀਤੇ ਹਨ। ਸਕੂਲ ਦੇ ਮੈਰਿਟ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸੰਜੇ ਸਾਹੀ ਤੇ ਪ੍ਰਿੰਸੀਪਲ ਪ੍ਰਵੀਨ ਛਾਬੜਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਮੂਹ ਸਟਾਫ ਨੂੰ ਵੀ ਮੁਬਾਰਕਬਾਦ ਦਿੱਤੀ।