- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਫੈਪ ਨੈਸ਼ਨਲ ਐਵਾਰਡ-2026' ਲਈ ਚੁਣੀਆਂ ਕੇਪੀਐੱਸ ਬਾਲ ਭਾਰਤੀ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ

-ਵਿਦਿਆਰਥਣਾਂ ਦੀ ਪ੍ਰਾਪਤੀ ਮਾਣ ਵਾਲੀ ਗੱਲ : ਸੰਜੇ ਸਾਹੀ
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਵੱਲੋਂ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ 'ਫੈਪ ਨੈਸ਼ਨਲ ਐਵਾਰਡ-2026' ਲਈ ਕੇਪੀਐੱਸ ਬਾਲ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਅਰਚਨਾ ਤੇ ਮਾਨਵਜੋਤ ਕੌਰ ਦੀ ਚੋਣ ਹੋਈ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੇ ਕ੍ਰਮਵਾਰ ਦਸਵੀਂ ਜਮਾਤ ’ਚੋਂ 635 ਤੇ 633/650 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ’ਚ ਆਪਣਾ ਨਾਮ ਦਰਜ ਕਰਵਾਇਆ ਸੀ। ਸਕੂਲ ਦੀ ਪ੍ਰਿੰਸੀਪਲ ਪ੍ਰਵੀਨ ਛਾਬੜਾ ਤੇ ਮੈਨੇਜਮੈਂਟ ਕਮੇਟੀ ਦੇ ਲਲਿਤ ਮੋਹਨ ਤੇ ਸੰਜੇ ਸਾਹੀ ਵੱਲੋਂ ਦੋਵਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਮਿਹਨਤੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਪਰਵੀਨ ਛਾਬੜਾ ਨੇ ਕਿਹਾ ਕਿ ਮਾਨਵਜੋਤ ਕੌਰ ਤੇ ਅਰਚਨਾ ਦੀ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਸੰਜੇ ਸਾਹੀ ਨੇ ਦੋਵਾਂ ਦੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ ਤੇ ਕਿਹਾ ਕਿ ਵਿਦਿਆਰਥਣਾਂ ਦੀ ਪ੍ਰਾਪਤੀ ਕੇਪੀਐੱਸ ਬਾਲ ਭਾਰਤੀ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।