ਪੱਤਰ ਪੇ੍ਰਰਕ, ਮੱਲ੍ਹੀਆਂ ਕਲਾਂ : ਨਕੋਦਰ ਕਪੂਰਥਲਾ ਮਾਰਗ 'ਤੇ ਸਥਿਤ ਪਿੰਡ ਚੂਹੜ ਵਿਖੇ ਸਥਿਤ ਕੇਪੀਐੱਸ ਬਾਲ ਭਾਰਤੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਧਾਨ ਸੰਜੇ ਸਾਹੀ ਤੇ ਪਿੰ੍ਸੀਪਲ ਪ੍ਰਵੀਨ ਛਾਬੜਾ ਦੀ ਅਗਵਾਈ ਵਿਚ ਪੰਜਾਬ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ੋਨਲ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪਿੰ੍ਸੀਪਲ ਪਰਵੀਨ ਛਾਬੜਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਦੇ ਅੰਡਰ 17 ਕੁੜੀਆਂ ਦੇ ਵਰਗ ਵਿਚ ਸੁਮਨਪ੍ਰਰੀਤ ਕੌਰ ਨੇ ਜੈਵਲਿਨ ਥੋ੍ ਦੇ ਵਿਚ ਪਹਿਲਾ ਸਥਾਨ ਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਜਲੰਧਰ ਦੇ 14 ਜ਼ੋਨਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਕੂਲ ਤੇ ਮਾਪਿਆਂ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਦੋਵਾਂ ਹੀ ਵਿਦਿਆਰਥਣਾਂ ਨੂੰ ਸਟੇਟ ਪੱਧਰ ਲਈ ਚੁਣਿਆ ਗਿਆ ਹੈ। ਖਿਡਾਰਨਾਂ ਦੀ ਇਸ ਉਪਲੱਬਧੀ 'ਤੇ ਪ੍ਰਧਾਨ ਸੰਜੇ ਸਾਹੀ ਨੇ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਦੇ ਖੇਤਰ ਵਿਚ ਮਾਨਸਿਕ ਤੌਰ 'ਤੇ ਮਜ਼ਬੂਤ ਕੀਤਾ ਜਾਂਦਾ ਹੈ। ਖਿਡਾਰਨਾਂ ਦੀ ਇਸ ਉਪਲੱਬਧੀ ਲਈ ਡੀਪੀ ਮੈਡਮ ਜਗਰੂਪ ਕੌਰ ਅਤੇ ਨਵਪ੍ਰਰੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।