- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕੁਲਬੀਰ ਸਿੰਘ ਸੰਧੂ ਆਮ ਆਦਮੀ ਪਾਰਟੀ ’ਚ ਸ਼ਾਮਲ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਨਾਲ ਜੁੜੇ ਆਗੂ ਕੁਲਬੀਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਚੇਅਰਮੈਨ ਪੰਜਾਬ ਸੀਡ ਕਾਰਪੋਰੇਸ਼ਨ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦੀ ਹਾਜ਼ਰੀ ’ਚ ਕੁਲਬੀਰ ਸਿੰਘ ਸੰਧੂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਰਣਜੀਤ ਪ੍ਰਤਾਪ ਸਿੰਘ ਕਾਹਲੋਂ, ਤਰਲੋਕ ਸਿੰਘ ਵਿਰਕ (ਜ਼ਿਲ੍ਹਾ ਪ੍ਰਧਾਨ, ਕਿਸਾਨ ਵਿੰਗ), ਹਲਕਾ ਇੰਚਾਰਜ ਪੱਡਾ ਸਾਹਿਬ ਤੇ ਰਾਕੇਸ਼ ਸੂਰ (ਪ੍ਰਧਾਨ, ਐੱਨਆਰਆਈ ਵਿੰਗ) ਵੀ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕੁਲਬੀਰ ਸਿੰਘ ਸੰਧੂ ਦਾ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ। ਇਸ ਮੌਕੇ ਕੁਲਬੀਰ ਸਿੰਘ ਸੰਧੂ ਨੇ ਪਾਰਟੀ ਹਾਈਕਮਾਂਡ ਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।