- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੀਡੀਓ 'ਚ ਉਨ੍ਹਾਂ ਦੀ ਇਸ ਭਾਵੁਕ ਅਪੀਲ ਨੇ ਸੋਸ਼ਲ ਮੀਡੀਆ 'ਤੇ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਦੇ ਬਿਆਨ ਨੂੰ ਲੈ ਕੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਵੀਡੀਓ 'ਚ ਸਹਿਜ ਅਰੋੜਾ ਲੋਕਾਂ ਨੂੰ ਕਹਿੰਦੇ ਹਨ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ ਅਤੇ ਨਾ ਹੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਟ੍ਰੋਲ ਕੀਤਾ ਜਾਵੇ।

ਜਾਗਰਣ ਸੰਵਾਦਦਾਤਾ, ਜਲੰਧਰ : ਜਲੰਧਰ ਦੇ ਚਰਚਿਤ ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਤਬੀਅਤ ਵਿਗੜਨ ਤੇ ਹਸਪਤਾਲ 'ਚ ਦਾਖ਼ਲ ਹੋਣ ਦਾ ਦਾਅਵਾ ਕਰਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਸਹਿਜ ਅਰੋੜਾ ਆਪਣੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਹੋਏ ਭਾਵੁਕ ਨਜ਼ਰ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨਾਲ ਕੋਈ ਅਣਹੋਣੀ ਹੋ ਜਾਂਦੀ ਹੈ ਤਾਂ ਇਸ ਲਈ ਉਨ੍ਹਾਂ ਦੀ ਪਤਨੀ ਨੂੰ ਜ਼ਿੰਮੇਵਾਰ ਠਹਿਰਾ ਕੇ ਟ੍ਰੋਲ ਨਾ ਕੀਤਾ ਜਾਵੇ।