ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ : ਸੰਧੂ
ਗੁਰਾਇਆ ਸ਼ਹਿਰ ਦੀ ਪਸੰਦ ਬਣੇ ਨਵੇਂ ਸ਼ਹਿਰੀ ਪ੍ਰਧਾਨ ਕੁਲਵਿੰਦਰ ਸੰਧੂ
Publish Date: Tue, 17 Mar 2026 07:49 PM (IST)
Updated Date: Tue, 17 Mar 2026 07:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੀ ਸਮੁੱਚੀ ਲੀਡਰ ਸ਼ਿਪ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਸ਼ਹਿਰ ਗੁਰਾਇਆ ਤੋਂ ਪ੍ਰਧਾਨ ਨਿਯੁਕਤ ਕਰਕੇ ਸ਼ਹਿਰ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਮਿਹਨਤ ਨਾਲ ਨਿਭਾਉਂਦੇ ਹੋਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਨੁਮਾਇੰਦਿਆਂ ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਤੇ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਅੱਗੇ 26 ਮਾਰਚ ਨੂੰ ਗੁਰਾਇਆ ਦੀ ਦਾਣਾ ਮੰਡੀ ’ਚ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।