ਕੰਗ ਨੂੰ ਭਾਜਪਾ ਨੇ ਥਾਪਿਆ ਕਨਵੀਨਰ
ਕੁਲਵਿੰਦਰ ਸਿੰਘ ਕੰਗ ਨੂੰ ਭਾਜਪਾ ਵੱਲੋਂ ਜ਼ਿਲ੍ਹਾ ਜਲੰਧਰ ਲੋਕਲ ਬਾਡੀ ਕਨਵੀਨਰ ਨਿਯੁਕਤ
Publish Date: Tue, 05 May 2026 06:21 PM (IST)
Updated Date: Tue, 05 May 2026 06:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੱਪਰਾ : ਭਾਰਤੀ ਜਨਤਾ ਪਾਰਟੀ ਲਈ ਲੰਬੇ ਸਮੇਂ ਤੋਂ ਨਿਸ਼ਠਾ ਅਤੇ ਮਿਹਨਤ ਨਾਲ ਕੰਮ ਕਰ ਰਹੇ ਕੁਲਵਿੰਦਰ ਸਿੰਘ ਕੰਗ (ਵਾਸੀ ਕੰਗ ਜਗੀਰ) ਨੂੰ ਭਾਜਪਾ ਹਾਈ ਕਮਾਨ ਵੱਲੋਂ ਜ਼ਿਲ੍ਹਾ ਜਲੰਧਰ ਲਈ ਲੋਕਲ ਬਾਡੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਵਿੰਦਰ ਸਿੰਘ ਕੰਗ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਉੱਤੇ ਰੱਖੇ ਭਰੋਸੇ ਤੇ ਖਰੇ ਉਤਰਦੇ ਹੋਏ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਕਈ ਰਾਜਾਂ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਵੀ ਪਾਰਟੀ ਮਜ਼ਬੂਤੀ ਨਾਲ ਉਭਰੇਗੀ।