ਲਾ ਬਲੌਸਮਜ਼ ਸਕੂਲ ਦੇ ਵਿਦਿਆਰਥੀ ਨੇ 99.2 ਫ਼ੀਸਦੀ ਅੰਕ ਹਾਸਲ ਕੀਤੇ
ਲਾ ਬਲੌਸਮਜ਼ ਸਕੂਲ ਦੇ ਵਿਦਿਆਰਥੀ ਨੇ 99.2 ਫੀਸਦੀ ਅੰਕ
Publish Date: Wed, 15 Apr 2026 10:11 PM (IST)
Updated Date: Wed, 15 Apr 2026 10:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾ ਬਲੌਸਮਜ਼ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਇਨ੍ਹਾਂ ’ਚੋਂ 41 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਗੌਰਵਨਵਿਤ ਨੇ 99.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਆਸਥਾ ਨੇ 99 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਸ਼੍ਰਵਿਆ ਨੇ 98.3 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਵੰਦਨਾ ਮੜੀਆ, ਸੰਜੀਵ ਮੜੀਆ ਤੇ ਰੂਹਾਨੀ ਕੋਹਲੀ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।