ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ
ਦੁਸਾਂਝ ਕਲਾਂ ਸਬ-ਸਟੇਸ਼ਨ ‘ਚ ਮਜ਼ਦੂਰ ਦਿਵਸ ਮਨਾਇਆ, ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ
Publish Date: Wed, 06 May 2026 07:29 PM (IST)
Updated Date: Wed, 06 May 2026 07:32 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : 66 ਕੇਵੀ ਸਬ ਡਵੀਜ਼ਨ ਉਪ ਦਫ਼ਤਰ ਦੁਸਾਂਝ ਕਲਾਂ ’ਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਉਪ ਦਫ਼ਤਰ ਦੇ ਮੁੱਖ ਦਰਵਾਜ਼ੇ ’ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਇੰਜੀਨੀਅਰ ਮੱਖਣ ਲਾਲ (ਜੇ.ਈ.) ਨੇ ਕਿਹਾ ਕਿ ਸ਼ਿਕਾਗੋ ਦੇ ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਵੱਡੀ ਕੁਰਬਾਨੀ ਦੇ ਕੇ 8 ਘੰਟਿਆਂ ਦੇ ਕੰਮ ਦਾ ਸਮਾਂ ਨਿਸ਼ਚਿਤ ਕਰਵਾਇਆ ਸੀ, ਪਰ ਅੱਜ ਵੀ ਮਜ਼ਦੂਰਾਂ ਦੇ ਹੱਕਾਂ ‘ਤੇ ਖਤਰਾ ਬਣਿਆ ਹੋਇਆ ਹੈ। ਮਜ਼ਦੂਰ ਵਰਗ ਨੂੰ ਆਪਣੇ ਅਧਿਕਾਰਾਂ ਦੀ ਰਾਖੀ ਲਈ ਸਦਾ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਆਗੂਆਂ ਨੇ ਵੀ ਆਪਣੇ ਸੰਬੋਧਨ ਵਿੱਚ ਮਜ਼ਦੂਰਾਂ ਨੂੰ ਇਕਜੁੱਟ ਹੋ ਕੇ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਇੰਜੀ. ਮੱਖਣ ਲਾਲ, ਕੁਲਜੀਤ ਸਿੰਘ, ਰਜੇਸ਼ ਕੁਮਾਰ, ਸਚਿਨ ਕੁਮਾਰ, ਪਵਨ ਕੁਮਾਰ, ਹਰਜਿੰਦਰ ਸਿੰਘ, ਸੋਨੂੰ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਉਮ ਪ੍ਰਕਾਸ਼, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ ਅਤੇ ਲਵਲੀਨ ਘੇੜਾ ਸਮੇਤ ਹੋਰ ਹਾਜ਼ਰ ਸਨ।