ਐੱਨਐੱਸ ਕਾਨਵੈਂਟ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ
ਐੱਨਐੱਸ ਕਾਨਵੈਂਟ ਹਾਈ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ
Publish Date: Tue, 05 May 2026 08:06 PM (IST)
Updated Date: Tue, 05 May 2026 08:08 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਐੱਨਐੱਸ ਕਾਨਵੈਂਟ ਹਾਈ ਸਕੂਲ ਲੋਹੀਆਂ ਖ਼ਾਸ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਅਗਵਾਈ ਹੇਠ ਵਿਸ਼ੇਸ਼ ਅਸੈਂਬਲੀ ਨਾਲ ਕੀਤੀ ਗਈ । ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਭੰਗੜੇ ਅਤੇ ਪ੍ਰਭਾਵਸ਼ਾਲੀ ਨਾਟਕ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਛੇਵੀਂ ਕਲਾਸ ਤੋਂ ਦਸਵੀ ਦੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਤੇ ਸਮੂਹ ਅਧਿਆਪਕਾਂ ਵੱਲੋਂ ਸਕੂਲ ਦੇ ਸਹਾਇਕ ਮੁਲਾਜ਼ਮਾਂ ਦੀ ਮਿਹਨਤ ਤੇ ਨਿਸ਼ਕਾਮ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਚਰਨਜੀਤ ਕੌਰ ਪ੍ਰਿੰਸੀਪਲ ਵੱਲੋਂ ਆਪਣੇ ਸੰਬੋਧਨ ਦੌਰਾਨ ਹਰ ਤਰ੍ਹਾਂ ਦੇ ਕੰਮ ਅਤੇ ਕਿਰਤ ਦੀ ਮਹੱਤਤਾ 'ਤੇ ਚਾਨਣਾ ਪਾਇਆ ਗਿਆ।