ਲੈਬਾਰਟਰੀ ਸਟਾਫ ਯੂਨੀਅਨ ਦੀ ਵਿੱਤ ਮੰਤਰੀ ਨਾਲ ਮੀਟਿੰਗ ਅੱਜ
ਲੈਬਾਰਟਰੀ ਸਟਾਫ਼ ਯੂਨੀਅਨ ਅੱਜ ਵਿੱਤ ਮੰਤਰੀ ਨਾਲ ਪੇ ਪੈਰਿਟੀ ਮਾਮਲੇ ’ਤੇ ਕਰੇਗੀ ਮੀਟਿੰਗ
Publish Date: Thu, 23 Apr 2026 09:03 PM (IST)
Updated Date: Thu, 23 Apr 2026 09:07 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਵੱਲੋਂ ਪੇ ਪੈਰਿਟੀ ਬਹਾਲੀ ਸਬੰਧੀ ਮਸਲੇ ’ਤੇ 24 ਅਪ੍ਰੈਲ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਪਤਵੰਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਇਹ ਮੀਟਿੰਗ ਪਹਿਲਾਂ 11 ਅਪ੍ਰੈਲ ਨੂੰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਧਰਨੇ ਦੇ ਐਲਾਨ ਤੋਂ ਬਾਅਦ ਤੈਅ ਹੋਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ ਮੀਟਿੰਗ ਦਾ ਸਮਾਂ ਨਿਰਧਾਰਤ ਕਰਨ ਲਈ ਉਨ੍ਹਾਂ ਧੰਨਵਾਦ ਕੀਤਾ ਤੇ ਆਸ ਪ੍ਰਗਟਾਈ ਕਿ ਗੱਲਬਾਤ ਸੁਖਾਵੇਂ ਮਾਹੌਲ ’ਚ ਹੋਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਲੈਬਾਰਟਰੀ ਸਟਾਫ਼ ਦੀ ਪੇ ਪੈਰਿਟੀ ਬਹਾਲੀ ਸਮੇਤ ਹੋਰ ਲੰਬਿਤ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸ ਮੌਕੇ ਜਸਵੰਤ ਰਾਏ, ਸੁਖਮੰਦਰ ਸਿੰਘ, ਪੰਕਜ ਸਪਰਾ, ਗੁਰਮੀਤ ਸਿੰਘ, ਦਿਲਪ੍ਰੀਤ ਸਿੰਘ, ਯੋਗੇਸ਼ ਕੌੜਾ, ਜਤਿੰਦਰ ਸਿੰਘ ਭੰਗੂ, ਗੁਰਵਿੰਦਰ ਸਿੰਘ ਸੰਧੂ, ਹਰਜੀਤ ਸਿੰਘ ਬਰਾੜ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਹਾਜ਼ਰ ਸਨ।