ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ ’ਚ ਵੰਡੇ ਲੱਡੂ
ਤਰਨਤਾਰਨ ਜ਼ਮੀਨੀ ਚੋਣ ’ਚ ਹੋਈ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ
Publish Date: Sat, 15 Nov 2025 07:08 PM (IST)
Updated Date: Sat, 15 Nov 2025 07:11 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਤਰਨਤਾਰਨ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਹੋਈ ਜਿੱਤ ਦੀ ਖੁਸ਼ੀ ’ਚ ਹਲਕਾ ਆਦਮਪੁਰ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਤੇ ਸੰਗਠਨ ਇੰਚਾਰਜ ਪਰਮਜੀਤ ਪੰਮਾ ਦੀ ਅਗਵਾਈ ’ਚ ਲੱਡੂ ਵੰਡੇ ਗਏ। ਇਸ ਮੌਕੇ ਪਵਨ ਟੀਨੂੰ ਨੇ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ। ਇਹ ਜਿੱਤ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾ ਪ੍ਰਤੀ ਇਮਾਨਦਾਰੀ ਦੀ ਪ੍ਰਤੀਕ ਹੈ ਇਹ ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬ ਦੇ ਸੂਝਵਾਨ ਲੋਕ ਜਾਣ ਦੇ ਹਨ ਪੰਜਾਬ ਦਾ ਵਿਕਾਸ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹੀ ਸੰਭਵ ਹੈ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਤਰਨਤਾਰਨ ਦੇ ਸੂਝਵਾਨ ਵੋਟਰਾਂ ਨੇ ਜਿੱਤ ਦਾ ਸਿਹਰਾ ਆਮ ਆਦਮੀ ਪਾਰਟੀ ਦੇ ਸਿਰ ਸਜਿਆ। ਇਸ ਮੌਕੇ ’ਤੇ ਪਵਨ ਟੀਨੂੰ ਨੇ ਤਰਨਤਾਰਨ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਰੋਧੀ ਧਿਰਾਂ ਨੂੰ ਨਾਕਾਰਦਿਆਂ ਹੋਇਆਂ ਪਾਰਟੀ ਨੂੰ ਜਿੱਤ ਪ੍ਰਾਪਤ ਕਰਵਾਈ।