ਸ਼ੇਰੋਵਾਲੀਆ ਵੱਲੋਂ ਸਫਾਈ ਸੇਵਕਾਂ ਦੀ ਹਮਾਇਤ
ਲਾਡੀ ਸ਼ੇਰੋਵਾਲੀਆ ਵੱਲੋਂ ਸਫਾਈ ਸੇਵਕਾਂ ਦੀ ਹਮਾਇਤ
Publish Date: Mon, 18 May 2026 06:39 PM (IST)
Updated Date: Mon, 18 May 2026 06:42 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : 6 ਮਈ ਤੋਂ ਧਰਨੇ ’ਤੇ ਬੈਠੇ ਸਫਾਈ ਸੇਵਕਾਂ ਦੀ ਹਮਾਇਤ ਕਰਨ ਲਈ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਾਥੀਆਂ ਸਮੇਤ ਪੁੱਜੇ। ਇਸ ਮੌਕੇ ਉਹਨਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਹ ਵਰਗ ਹੈ ਜੋ ਸ਼ਹਿਰਾਂ ਨੂੰ ਸਾਫ ਸੁਥਰੀ ਦਿੱਖ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਬਜਾਜ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਲਛਮਣ ਸੋਬਤੀ ਸ਼ਹਿਰੀ ਪ੍ਰਧਾਨ ਕਾਂਗਰਸ, ਸੁਖਦੀਪ ਸਿੰਘ ਕੰਗ ਪੀਏ, ਪਵਨ ਅਗਰਵਾਲ ਸਾਬਕਾ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਰਾਜੇਸ਼ ਅਗਰਵਾਲ ਕਾਂਗਰਸੀ ਆਗੂ, ਸੋਨੂੰ ਮਿੱਤਲ ਕਾਂਗਰਸੀ ਆਗੂ, ਕੁਲਬੀਰ ਸਿੰਘ ਧੰਜੂ, ਖੁਸ਼ਦੀਪ ਸਿੰਘ ਧੰਜੂ, ਤਾਰੀ ਗਿੱਲ ਨੰਬਰਦਾਰ, ਸੁਨੀਲ ਕੁਮਾਰ ਪ੍ਰਧਾਨ ਸਫਾਈ ਸੇਵਕ ਯੂਨੀਅਨ ਸ਼ਾਹਕੋਟ ਆਦਿ ਮੌਜੂਦ ਸਨ।