ਜੇਐੱਨਐੱਨ, ਜਲੰਧਰ : ਅੰਮ੍ਰਿਤਸਰ ਨੈਸ਼ਨਲ ਹਾਈਵੇ ਸਥਿਤ ਕਾਲੀਆ ਕਾਲੋਨੀ ਨੇੜੇ ਸਵੇਰੇ 10 ਵਜੇ ਅੰਮ੍ਰਿਤਸਰ ਤੋਂ ਆ ਰਹੀ ਤੇਜ਼ ਰਫ਼ਤਾਰ ਹੌਂਡਾ ਸਿਟੀ ਕਾਰ ਬੇਕਾਬੂ ਹੋ ਕੇ ਹਾਈਵੇ 'ਤੇ ਲੱਗੀ ਰੇਲਿੰਗ 'ਚ ਜਾ ਵੱਜੀ। ਹਾਦਸੇ 'ਚ ਮੋਹਾਲੀ ਦੇ ਸਰਕਾਰੀ ਹਸਪਤਾਲ ਦੀ ਡਾਕਟਰ ਇੰਦਰਪ੍ਰੀਤ ਕੌਰ ਪਤਨੀ ਸੰਦੀਪ ਸਿੰਘ ਦੇ ਸਿਰ 'ਚ ਸੱਟ ਲੱਗੀ ਹੈ। ਫ਼ਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ 'ਚ ਬੇਕਾਬੂ ਹੋਣਾ ਦੱਸਿਆ ਹੈ। ਥਾਣਾ ਇਕ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਡਾ. ਇੰਦਰਪ੍ਰੀਤ ਆਪਣੇ ਭਰਾ ਸ਼ਿਵਮ ਨਾਲ ਅੰਮ੍ਰਿਤਸਰ ਤੋਂ ਵਾਪਸ ਚੰਡੀਗੜ੍ਹ ਜਾ ਰਹੇ ਸਨ ਕਿ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਏ। ਸ਼ਿਵਲ ਦਾ ਵਾਲ-ਵਾਲ ਬਚਾਅ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸ਼ਿਵਮ ਦੀ ਮਦਦ ਨਾਲ ਬਾਹਰ ਕੱਢਿਆ ਤੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਉੱਥੋਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਡਾ. ਇੰਦਰਪ੍ਰੀਤ ਦੇ ਸਿਰ 'ਚ ਲੱਗੀ ਸੱਟ ਦਾ ਇਲਾਜ ਕੀਤਾ ਜਾ ਰਿਹਾ ਹੈ। ਸ਼ਿਵਮ ਦਾ ਬਚਾਅ ਹੋ ਗਿਆ ਹੈ, ਉਸ ਨੂੰ ਮਾਮੂਲੀ ਝਰੀਟ ਤਕ ਨਹੀਂ ਲੱਗੀ।

Posted By: Seema Anand