ਲਾਲ ਸਿੰਘ ਦੇ ਦੇਹਾਂਤ ਨਾਲ ਪਿਆ ਨਾ ਪੂਰਾ ਹੋਣ ਵਾਲਾ ਘਾਟਾ : ਟੁਰਨਾ
ਲਾਲ ਸਿੰਘ ਦੇ ਦੇਹਾਂਤ ਨਾਲ ਪਿਆ ਨਾ ਪੂਰਾ ਹੋਣ ਵਾਲਾ ਘਾਟਾ: ਟੁਰਨਾ
Publish Date: Sat, 28 Mar 2026 07:19 PM (IST)
Updated Date: Sun, 29 Mar 2026 04:12 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਦੇ ਦੇਹਾਂਤ ’ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਸੂਬੇ ਤੇ ਪੰਜਾਬ ਦੇ ਲੋਕਾਂ ਲਈ ਅਜਿਹਾ ਘਾਟਾ ਕਰਾਰ ਦਿੱਤਾ ਹੈ, ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਨੂੰ ਹਮੇਸ਼ਾ ਇਸ ਗੱਲ ਦਾ ਮਾਣ ਰਹੇਗਾ ਕਿ ਲਾਲ ਸਿੰਘ ਵਰਗੀ ਕੱਦਾਵਰ ਸ਼ਖ਼ਸੀਅਤ ਉਨ੍ਹਾਂ ਦੇ ਪਰਿਵਾਰ ਦਾ ਅਹਿਮ ਹਿੱਸਾ ਰਹੀ। ਉਨ੍ਹਾਂ ਕਿਹਾ ਕਿ ਸਾਡੀ ਪੀੜ੍ਹੀ ਦੇ ਆਗੂਆਂ ਨੇ ਲਾਲ ਸਿੰਘ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਸਿਆਸੀ ਖੇਤਰ ’ਚ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜ਼ਿਕਰ ਕੀਤਾ ਕਿ ਇਕ ਪੱਕੇ ਟਕਸਾਲੀ ਕਾਂਗਰਸੀ ਹੋਣ ਦੇ ਬਾਵਜੂਦ ਲਾਲ ਸਿੰਘ ਨੇ ਕਦੇ ਵੀ ਆਪਣੀ ਰਾਜਨੀਤਕ ਵਿਚਾਰਧਾਰਾ ਨੂੰ ਨਿੱਜੀ ਰਿਸ਼ਤਿਆਂ ’ਚ ਰੁਕਾਵਟ ਨਹੀਂ ਬਣਨ ਦਿੱਤਾ। ਰਵਿੰਦਰ ਟੁਰਨਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ।