- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੰਬੜਦਾਰਾਂ ਦਾ ਸਰਕਾਰ ਖ਼ਿਲਾਫ਼ ਵੱਡਾ ਐਲਾਨ, 5 ਅਕਤੂਬਰ ਨੂੰ ਸੰਗਰੂਰ ’ਚ ਸੀ.ਐਮ ਦੀ ਕੋਠੀ ਘੇਰਨਗੇ

ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ,
ਭੋਗਪੁਰ : ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਪੰਜਾਬ ਲੰਬੜਦਾਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਭੋਗਪੁਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਪੰਜਾਬ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੋਗਪੁਰ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਲੰਬੜਦਾਰ 5 ਅਕਤੂਬਰ ਦੇ ਧਰਨੇ ਵਿੱਚ ਸ਼ਾਮਲ ਹੋਣਗੇ। ਯੂਨੀਅਨ ਭੋਗਪੁਰ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਕਿ ਲੰਬੜਦਾਰ ਆਪਣੀਆਂ ਮੰਗਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਕਜੁੱਟ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੰਬੜਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਮੀਟਿੰਗ ’ਚ ਮੀਤ ਪ੍ਰਧਾਨ ਮਨਜੀਤ ਸਿੰਘ ਸੰਧਮ, ਹਰਨਾਮ ਸਿੰਘ ਮਿਨਹਾਸ, ਸੋਨੀ ਸਿੰਘ ਮਾਧੋਪੁਰ, ਸਰਬਜੀਤ ਸਿੰਘ ਲਰੋਈ, ਸਵਰਨ ਸਿੰਘ ਗੀਗਨਵਾਲ, ਸੁਖਵਿੰਦਰ ਸਿੰਘ ਨੰਗਲ, ਹਰਵਿੰਦਰ ਸਿੰਘ ਡੀਗਰੀਆ, ਕੁਲਵੰਤ ਸਿੰਘ ਮੱਲ੍ਹੀ, ਚਰਨਜੀਤ ਸਿੰਘ ਭੋਗਪੁਰ ਸਮੇਤ ਹੋਰ ਲੰਬੜਦਾਰ ਹਾਜ਼ਰ ਸਨ।