ਹੋਲਾ ਮਹੱਲਾ ਸਬੰਧੀ ਲੰਗਰ ਸੇਵਾ ਸੁਸਾਇਟੀ ਵੱਲੋਂ ਤਿਆਰੀਆਂ ਸ਼ੁਰੂ
ਹੋਲਾ ਮਹੱਲਾ ਸਬੰਧੀ ਲੰਗਰ ਸੇਵਾ ਸੁਸਾਇਟੀ ਵੱਲੋਂ ਤਿਆਰੀਆਂ ਸ਼ੁਰੂ
Publish Date: Thu, 22 Jan 2026 10:34 PM (IST)
Updated Date: Thu, 22 Jan 2026 10:36 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਈ ਹੋਲਾ-ਮਹੱਲਾ ਦੀ ਰੀਤ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਲੰਗਰ ਸੇਵਾ ਸੁਸਾਇਟੀ ਇਲਾਕਾ ਸ਼ਾਹਕੋਟ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੁਸਾਇਟੀ ਵੱਲੋਂ ਸ਼੍ਰੀ ਅੰਨਦਪੁਰ ਸਾਹਿਬ ਵਿਖੇ 28 ਫਰਵਰੀ ਤੋਂ 4 ਮਾਰਚ ਤੱਕ ਲੰਗਰ ਸੇਵਾਵਾਂ ਨਿਰੰਤਰ ਚਲਾਈਆਂ ਜਾਣਗੀਆਂ। ਇਸ ਸਬੰਧੀ ਪਿੰਡ-ਪਿੰਡ ਜਾ ਕੇ ਰਸਦ ਤੇ ਮਾਇਆ ਇਕੱਠੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਲੰਗਰ ਤੇ ਉੱਥੇ ਚੱਲ ਰਹੀਆਂ ਇਮਾਰਤਾਂ ਦੀ ਉਸਾਰੀ ਲਈ ਸੁਸਾਇਟੀ ਦੀਆਂ ਟੀਮਾਂ ਵੱਲੋਂ ਉਗਰਾਹੀ ਇਕੱਠੀ ਕੀਤੀ ਜਾ ਰਹੀ ਹੈ। 25 ਫਰਵਰੀ ਬੁੱਧਵਾਰ ਨੂੰ ਮੁਹੱਲਾ ਰਿਸ਼ੀ ਨਗਰ ਵਿਖੇ ਸਥਿਤ ਸੰਗਤ ਨਿਵਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਪਾਠ ਦੇ ਭੋਗ ਪੈਣ ਉਪਰੰਤ ਸੇਵਾਦਾਰਾਂ ਦੀਆਂ ਗੱਡੀਆਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ। ਸੰਗਤਾਂ ਲਈ ਗੱਡੀਆਂ 27 ਅਤੇ 28 ਫਰਵਰੀ ਨੂੰ ਹੀ ਰਵਾਨਾ ਕੀਤੀਆਂ ਜਾਣਗੀਆਂ। ਇਸ ਮੌਕੇ ਮੀਤ ਪ੍ਰਧਾਨ ਜਸਵੀਰ ਸਿੰਘ ਸਿੰਧੜ, ਖਜ਼ਾਨਚੀ ਬਹਾਦਰ ਸਿੰਘ, ਸਹਾਇਕ ਖਜ਼ਾਨਚੀ ਗੁਰਮੀਤ ਸਿੰਘ ਠੇਕੇਦਾਰ, ਨਛੱਤਰ ਸਿੰਘ, ਅਜੀਤ ਸਿੰਘ ਝੀਤਾ, ਬਲਵਿੰਦਰ ਸਿੰਘ ਟਰੱਕਾਂ ਵਾਲੇ, ਧਰਮਿੰਦਰ ਸਿੰਘ ਰੂਪਰਾ, ਗੁਰਦੀਪ ਸਿੰਘ ਦੀਪੀ, ਹਰਜੀਤ ਸਿੰਘ ਬਰਾੜ, ਸਤਨਾਮ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ ਫ਼ੌਜੀ, ਜਸਕਰਨ ਸਿੰਘ, ਚਰਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਤਰਲੋਚਨ ਸਿੰਘ, ਹਰਵਿੰਦਰ ਸਿੰਘ ਤੇ ਗੁਰਦੇਵ ਸਿੰਘ ਸਮੇਤ ਹੋਰ ਸੁਸਾਇਟੀ ਮੈਂਬਰ ਹਾਜ਼ਰ ਸਨ।