- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਦਰਸ਼ ਨਗਰ ’ਚ ਚੋਪਹਿਰਾ ਸਮਾਗਮ ਤੇ ਕੀਰਤਨ ਦਰਬਾਰ ’ਚ ਬੇਅੰਤ ਸੰਗਤਾਂ ਨੇ ਭਰੀ ਹਾਜ਼ਰੀ

ਅਮਰਜੀਤ ਸਿੰਘ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਧੰਨ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਆਦਰਸ਼ ਨਗਰ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ ਵਿਖੇ ਚੋਪਹਿਰਾ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਗਿਆ। ਦੁਪਹਿਰ 12 ਵਜੇ ਤੋਂ ਆਰੰਭ ਹੋ ਕੇ ਦੇਰ ਰਾਤ ਤੱਕ ਚੱਲੇ ਇਸ ਸਮਾਗਮ ਵਿੱਚ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਤੋਂ ਸਵਾਮੀ ਜੀ, ਲੁਧਿਆਣਾ ਤੋਂ ਮਾਤਾ ਵਿਪਨਪ੍ਰੀਤ ਕੌਰ,ਭਾਈ ਚਮਨਜੀਤ ਸਿੰਘ ਲਾਲ ਦਿੱਲੀ, ਭਾਈ ਕੁਲਵਿੰਦਰ ਸਿੰਘ ਖਰੜ, ਭਾਈ ਗੁਰਮਨਪ੍ਰੀਤ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਜਸਪਾਲ ਸਿੰਘ ਤੇ ਸਾਹਿਬਜ਼ਾਦੇ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ਵਿਚ ਹਰਜਿੰਦਰ ਲਾਡਾ, ਜਸਮੀਤ ਸਿੰਘ ਲੋਟਸ, ਜਸਨੀਵ ਸਿੰਘ ਸਾਹਨੀ,ਕਰਨਦੀਪ ਸਿੰਘ,ਹਰਪ੍ਰੀਤ ਸਿੰਘ ਛਾਬੜਾ,ਤੇਜਪਾਲ ਸਿੰਘ ਚਾਵਲਾ,ਮਨਪ੍ਰੀਤ ਸਿੰਘ ਖਾਲਸਾ,ਗੁਰਸਿਮਰਨ ਸਿੰਘ, ਸੰਦੀਪ ਸਿੰਘ, ਇਪਨਦੀਪ ਸਿੰਘ ,ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਪਵਿੱਤਰ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਐਚ.ਪੀ. ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।