- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਵੱਲੋਂ ਅੱਜ ਸਵੇਰੇ 11:30 ਵਜੇ ਜਲੰਧਰ ਦੇ ਭਗਵਾਨ ਵਾਲਮੀਕਿ ਚੌਂਕ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਦੇ ਸੰਵਿਧਾਨ ਨਿਰਮਾਤਾ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤੇਜਿੰਦਰ ਕੌਰ ਥਿੰਦ, ਜਲੰਧਰ : ਲੁਧਿਆਣਾ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਬੁੱਤ ਦੀ ਹੋਈ ਬੇਅਦਬੀ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਭਾਰੀ ਰੋਸ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਅੱਜ ਜਲੰਧਰ ਸ਼ਹਿਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੋਵਾਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਸਮੇਂ ਧਰਨੇ-ਪ੍ਰਦਰਸ਼ਨ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਕਾਂਗਰਸ ਵੱਲੋਂ ਭਗਵਾਨ ਵਾਲਮੀਕਿ ਚੌਂਕ 'ਚ ਪ੍ਰਦਰਸ਼ਨ
ਕਾਂਗਰਸ ਪਾਰਟੀ ਵੱਲੋਂ ਅੱਜ ਸਵੇਰੇ 11:30 ਵਜੇ ਜਲੰਧਰ ਦੇ ਭਗਵਾਨ ਵਾਲਮੀਕਿ ਚੌਂਕ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਦੇਸ਼ ਦੇ ਸੰਵਿਧਾਨ ਨਿਰਮਾਤਾ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਭਾਜਪਾ ਦੇ 14 ਮੰਡਲਾਂ 'ਚ ਇੱਕੋ ਸਮੇਂ ਪ੍ਰਦਰਸ਼ਨ
ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਇਸ ਘਟਨਾ ਦੇ ਵਿਰੋਧ 'ਚ ਅੱਜ ਸ਼ਾਮ 6:00 ਵਜੇ ਜਲੰਧਰ ਦੇ ਸਾਰੇ 14 ਮੰਡਲਾਂ 'ਚ ਇੱਕੋ ਸਮੇਂ ਵਿਸ਼ਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਮਹਾਨ ਸ਼ਖਸੀਅਤਾਂ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਅਤੇ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਵਾਰ-ਵਾਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਪ੍ਰਸ਼ਾਸਨਿਕ ਢਿੱਲ ਨੂੰ ਦਰਸਾਉਂਦਾ ਹੈ।
ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੋਂ ਪੁਖ਼ਤਾ ਪ੍ਰਬੰਧਾਂ ਦੀ ਮੰਗ
ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਘਟਨਾ 'ਤੇ ਗਹਿਰਾ ਦੁੱਖ ਤੇ ਰੋਸ ਪ੍ਰਗਟਾਇਆ ਹੈ। ਆਗੂਆਂ ਦਾ ਮੰਨਣਾ ਹੈ ਕਿ ਅਜਿਹੇ ਮੰਦਭਾਗੇ ਕਾਰੇ ਸਮਾਜਿਕ ਭਾਈਚਾਰੇ ਨੂੰ ਢਾਹ ਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਹਨ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਅਤੇ ਸਾਰੇ ਪ੍ਰਮੁੱਖ ਸਥਾਨਾਂ 'ਤੇ ਲੱਗੇ ਬੁੱਤਾਂ ਦੀ ਪੁਖ਼ਤਾ ਸੁਰੱਖਿਆ ਯਕੀਨੀ ਨਾ ਬਣਾਈ, ਤਾਂ ਇਹ ਵਿਰੋਧ ਪ੍ਰਦਰਸ਼ਨ ਪੂਰੇ ਸੂਬੇ ਵਿੱਚ ਹੋਰ ਤਿੱਖਾ ਕੀਤਾ ਜਾਵੇਗਾ।