ਗੁਟਕਾ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਦੇਰ ਰਾਤ ਲਾਇਆ ਧਰਨਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Tue, 19 May 2026 12:08 AM (IST)
Updated Date: Tue, 19 May 2026 12:09 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਥਾਣਾ ਬਸਤੀ ਬਾਵਾ ਖੇਲ ਜਲੰਧਰ ਅਧੀਨ ਨਹਿਰ ਦੇ ਨਜ਼ਦੀਕ ਨਾਨਕ ਹਟ ਨੇੜੇ ਕਿਸੇ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਿੱਖ ਜਥੇਬੰਦੀਆਂ ਨੂੰ ਸੂਚਨਾ ਪ੍ਰਾਪਤ ਹੋਣ ’ਤੇ ਦੇਰ ਰਾਤ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਫਰਿਆਦ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਹੋਣ ਕਰਕੇ ਦੇਰ ਰਾਤ ਨਹਿਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਖਬਰ ਲਿਖੇ ਜਾਣ ਤੱਕ ਜਥੇਬੰਦੀਆਂ ਦੇ ਆਗੂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਨੇ ਦੱਸਿਆ ਕਿ ਦਿਨ ਰਾਤ ਉਨ੍ਹਾਂ ਨੂੰ ਬੇਅਦਬੀ ਦੀ ਖਬਰ ਮਿਲੀ ਤਾਂ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਫਰਿਆਦ ਕਰਨ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਰੋਸ ਵਜੋਂ ਉਹਨਾਂ ਵੱਲੋਂ ਜਲੰਧਰ ਕਪੂਰਥਲਾ ਮਾਰਗ ਜਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦ ਤੱਕ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦੀ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ਨੇੜੇ ਸੀਸੀ ਟੀਵੀ ਕੈਮਰੇ ਮੌਜੂਦ ਹਨ ਤੇ ਸ਼ਾਮ ਵੇਲੇ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਕੋਈ ਵੀ ਤਵੱਜੋਂ ਨਹੀਂ ਦਿੱਤੀ ਗਈ। ਸਿੱਖ ਜਥੇਬੰਦੀਆਂ ਨੇ ਧਰਨਾ ਲਾ ਕੇ ਗੁਰਬਾਣੀ ਦਾ ਜਾਪ ਕੀਤਾ।