- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਐੱਲਐੱਸਏ ਵੱਲੋਂ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਦੀ ਸ਼ੁਰੂਆਤ

-‘ਪੋਕਸੋ ਐਕਟ’ ਪ੍ਰਤੀ ਕੀਤਾ ਜਾਗਰੂਕ
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਰਾਸ਼ਟਰੀ ਲੀਗਲ ਸੇਵਾਵਾਂ ਅਥਾਰਿਟੀ ਤੇ ਪੰਜਾਬ ਸਟੇਟ ਲੀਗਲ ਸੇਵਾਵਾਂ ਅਥਾਰਿਟੀ ਦੇ ਦੂਰਅੰਦੇਸ਼ੀ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਨੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸੰਬੰਧੀ ਐਕਟ (ਪੋਕਸੋ ਐਕਟ, 2012) ਨੂੰ ਸਮਰਪਿਤ ਆਲ ਇੰਡੀਆ ਸਕੂਲ ਜਾਗਰੂਕਤਾ ਮੁਹਿੰਮ ‘ਸੁਰੱਖਿਅਤ ਬਚਪਨ ਅਭਿਆਨ’ ਦੇ ਪੜਾਅ-1 ਦੀ ਸ਼ੁਰੂਆਤ ਕੀਤੀ ਹੈ। ਇਸ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਰਸਮੀ ਉਦਘਾਟਨ ਐੱਸਡੀ ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼, ਜਲੰਧਰ ਵਿਖੇ ਪ੍ਰਿਆ ਸੂਦ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਵੱਲੋਂ ਕੀਤਾ ਗਿਆ। ਉਨ੍ਹਾਂ ਨਾਲ ਰਾਹੁਲ ਕੁਮਾਰ, ਸੀਜੇਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਤੇ ਅਰਚਨਾ ਕੰਬੋਜ, ਸਪੈਸ਼ਲ ਜੱਜ, ਐੱਫਟੀਸੀ ਪੋਕਸੋ ਜਲੰਧਰ ਮੌਜੂਦ ਸਨ। ਇਸ ਉਦਘਾਟਨੀ ਸਮਾਗਮ ਵਿਚ ਜੇਕੇ ਗੁਲਾਟੀ, ਚੇਅਰਪਰਸਨ, ਬਾਲ ਭਲਾਈ ਕਮੇਟੀ, ਜਲੰਧਰ, ਅਮਰਜੋਤੀ ਸ਼ਰਮਾ, ਪ੍ਰਿੰਸੀਪਲ, ਐੱਸਡੀ ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼, ਜਲੰਧਰ, ਹਰਲੀਨ ਕੌਰ, ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਦੇ ਨਾਲ-ਨਾਲ ਜਗਨ ਨਾਥ, ਸੀਨੀਅਰ ਸਹਾਇਕ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਦੇ ਪੈਨਲ ਲੀਗਲ ਵਲੰਟੀਅਰਜ਼, ਸਟਾਫ਼ ਤੇ ਸਕੂਲ ਦੇ ਅਧਿਆਪਕ ਵੀ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਪ੍ਰਿਆ ਸੂਦ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਪੋਕਸੋ ਪੀੜਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਮੁਆਵਜ਼ਾ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਦਕਿ ਇਸ ਗੱਲ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਪੋਕਸੋ ਐਕਟ ਤਹਿਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰ ਬੱਚੇ ਦੀ ਵੱਧ ਤੋਂ ਵੱਧ ਪਹੁੰਚ ਤੇ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ, ਨਕੋਦਰ ਤੇ ਫਿਲੌਰ ਬਲਾਕਾਂ ਦੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ’ਚ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ।