- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਨੇ ਕਈ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਅੱਜ ਪਰਮਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਦੇ ਸੌਦਾਗਾਰਾਂ ਵਿਰੁੱਧ ਡਟ ਕੇ ਲੜਾਈ ਲੜੀ ਦਾ ਖਮਿਆਜ਼ਾ ਮੌਤ ਵਜੋਂ ਭੁਗਤਣਾ ਪਿਆ। ਇਸ ਕਤਲ ਪਿੱਛੇ ਮੌਜੂਦਾ ਸਰਕਾਰ ਦਾ ਪੂਰਾ ਪੂਰਾ ਹੱਥ ਦਿਖਾਈ ਦੇ ਰਿਹਾ ਹੈ। ਇਹ ਵਿਚਾਰ ਅੱਜ ਸੀਨੀਅਰ ਅਕਾਲੀ ਆਗੂ ਤੇ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਦੇ ਨਾਂ ਸਾਂਝੇ ਕਰਦਿਆਂ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਹੈ ਜਿੱਥੇ ਨਸ਼ਿਆਂ ਦੇ ਕੋਹੜ ਨੇ ਪੰਜਾਬ ਦੇ ਘਰਾਂ ’ਚ ਵੱਡੇ ਪੱਧਰ ’ਤੇ ਸੱਥਰ ਵਿਛਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਡੱਟ ਕੇ ਮਦਦ ਕਰਦਾ ਸੀ। ਅੱਜ ਪਰਮਿੰਦਰ ਸਿੰਘ ਚੋਟਾ ਦੀ ਦਿਨ ਦਿਹਾੜੇ ਮੌਤ ਨੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੰਦਰ ਕਨੂੰਨ ਵਿਵਸਥਾ ਦੀ ਕੋਈ ਅਹਿਮੀਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਫੁੱਮਣ ਸਿੰਘ ਆਦਿ ਮੌਜੂਦ ਸਨ।