ਲਛਮਣ ਸੋਬਤੀ ਸ਼ਹਿਰੀ ਪ੍ਰਧਾਨ ਨਿਯੁਕਤ
ਲਛਮਣ ਸੋਬਤੀ ਸ਼ਹਿਰੀ ਪ੍ਰਧਾਨ ਨਿਯੁਕਤ
Publish Date: Wed, 15 Apr 2026 06:49 PM (IST)
Updated Date: Wed, 15 Apr 2026 06:51 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ’ਚ ਬਲਾਕ ਪ੍ਰਧਾਨਾਂ ਤੇ ਸ਼ਹਿਰੀ ਪ੍ਰਧਾਨਾਂ ਦੀ ਨਿਯੁਕਤੀ ਦੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ’ਚ ਹਲਕਾ ਸ਼ਾਹਕੋਟ ਦੇ ਸ਼ਾਹਕੋਟ ਸ਼ਹਿਰ ਤੋਂ ਲਛਮਣ ਸੋਬਤੀ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੋਬਤੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਉਹ ਮਿਸ਼ਨ 2027 ਲਈ ਪਹਿਲਾਂ ਵੀ ਸਰਗਰਮ ਸਨ ਪਰ ਅੱਜ ਤੋਂ ਪਾਰਟੀ ਗਤੀਵਿਧੀਆਂ ਨੂੰ ਵਧੇਰੇ ਰਫ਼ਤਾਰ ਵਧੇਗੀ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਲਛਮਣ ਸੋਬਤੀ ਨੇ ਸੁਖਦੀਪ ਸਿੰਘ ਕੰਗ ਪੀਏ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ ਤੇ ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।