- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾ ਨੂੰ ਲੈਕੇ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਆਗੂ ਵਿੱਤ ਮੰਤਰੀ ਚਮਾ ਨੂੰ ਮਿਲੇ

ਵਿੱਤ ਮੰਤਰੀ ਨੂੰ ਮਿਲੇ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਦੇ ਆਗੂ
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜਲੰਧਰ
ਆਊਟਸੋਰਸ ਇੰਪਲਾਈਜ਼ ਫੈੱਡਰੇਸ਼ਨ ਪੰਜਾਬ (ਪੀਐੱਸਪੀਸੀਐਲ) ਦੀ ਇੱਕ ਮਹੱਤਵਪੂਰਨ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਹੋਈ। ਇਸ ਮੀਟਿੰਗ ’ਚ ਬਿਜਲੀ ਮੰਤਰੀ ਪੰਜਾਬ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਫੈੱਡਰੇਸ਼ਨ ਦੇ ਵਫ਼ਦ ਨੇ ਵਿਭਾਗ ਵਿਚ ਸਿੱਧੇ ਕੰਟਰੈਕਟ (ਡਾਇਰੈਕਟ ਕਾਂਟ੍ਰੈਕਟ) 'ਤੇ ਲੈਣ ਸਬੰਧੀ ਜਾਇਜ਼ ਮੰਗਾਂ ਸਰਕਾਰ ਦੇ ਧਿਆਨ ਵਿੱਚ ਰੱਖੀਆਂ ਤੇ ਇਸ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕੀਤੀ।
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਮੌਜੂਦਾ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਐਕਟ ਲਿਆਂਦਾ ਜਾ ਰਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਐਕਟ ’ਚ ਹਰ ਪ੍ਰਕਾਰ ਦੀ ਆਊਟਸੋਰਸ ਕੈਟੇਗਰੀ ਨੂੰ ਸ਼ਾਮਲ ਕੀਤਾ ਜਾਵੇ। ਜੇ ਕਿਸੇ ਕਾਰਨ ਕਰਕੇ ਕੋਈ ਕੈਟੇਗਰੀ ਰਹਿ ਵੀ ਜਾਂਦੀ ਹੈ ਤਾਂ ਉਸ ਸਬੰਧੀ ਦੁਬਾਰਾ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਵੀ ਫੈਡਰੇਸ਼ਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਸ਼੍ਰੇਣੀ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਖਾਸ ਤੌਰ 'ਤੇ ਨੋਡਲ ਕੰਪਲੇਂਟ ਸੈਂਟਰ, ਸੁਵਿਧਾ ਸੈਂਟਰ, ਮੀਟਰਿੰਗ ਲੈਬਜ਼ ਤੇ ਸਟੋਰਾਂ ’ਚ ਸੇਵਾ ਨਿਭਾਅ ਰਹੇ ਆਊਟਸੋਰਸ ਸਾਥੀਆਂ ਨੂੰ ਵੀ ਇਸ ਪ੍ਰਕਿਰਿਆ ’ਚ ਸ਼ਾਮਲ ਕਰਨ ਦੀ ਗੱਲ ਕਹੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਕਟ ਪਾਸ ਹੋਣ ਉਪਰੰਤ ਇਸ ਦੀ ਅਧਿਕਾਰਤ ਕਾਪੀ ਵੀ ਯੂਨੀਅਨ ਨੂੰ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਤੋਂ ਬਾਅਦ ਫੈਡਰੇਸ਼ਨ ਵੱਲੋਂ ਕਿਹਾ ਗਿਆ ਕਿ ਯੂਨੀਅਨ ਸਰਕਾਰ ਵੱਲੋਂ ਦਿੱਤੇ ਭਰੋਸੇ ਦਾ ਸਤਿਕਾਰ ਕਰਦੀ ਹੈ ਪਰ ਪਿਛਲੇ ਤਜਰਬਿਆਂ ਨੂੰ ਧਿਆਨ ’ਚ ਰੱਖਦਿਆਂ ਹੁਣ ਸਿਰਫ਼ ਜ਼ੁਬਾਨੀ ਭਰੋਸਿਆਂ ਦੀ ਬਜਾਏ ਲਿਖਤੀ ਭਰੋਸੇ 'ਤੇ ਹੀ ਵਿਸ਼ਵਾਸ ਕੀਤਾ ਜਾਵੇਗਾ।
ਮੀਟਿੰਗ ਦੌਰਾਨ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਆਊਟਸੋਰਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਮੁਲਾਜ਼ਮਾਂ ਨੂੰ ਸਨਮਾਨਜਨਕ ਰੁਜ਼ਗਾਰ ਪ੍ਰਦਾਨ ਕੀਤਾ ਜਾਵੇ। ਫੈਡਰੇਸ਼ਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਭਰੋਸਾ ਜਾਂ ਸਪੱਸ਼ਟੀਕਰਨ ਪ੍ਰਾਪਤ ਨਹੀਂ ਹੁੰਦਾ, ਉਦੋਂ ਤੱਕ ਆਊਟਸੋਰਸ ਮੁਲਾਜ਼ਮਾਂ ਦਾ ਸੰਘਰਸ਼ ਤੇ ਹੜਤਾਲ ਪਹਿਲਾਂ ਵਾਂਗ ਜਾਰੀ ਰਹੇਗੀ। ਇਸ ਮੀਟਿੰਗ ’ਚ ਫੈਡਰੇਸ਼ਨ ਵੱਲੋਂ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਜਨਰਲ ਸਕੱਤਰ ਤਰਨਜੀਤ ਸਿੰਘ ਬੋਦਲ, ਸੂਬਾ ਖਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ ਅਤੇ ਐਗਜ਼ੀਕਿਊਟਿਵ ਮੈਂਬਰ ਗੁਰਜੰਟ ਸਿੰਘ (ਲੁਧਿਆਣਾ) ਹਾਜ਼ਰ ਸਨ।