ਜਥੇ. ਚੀਮਾ ਦੇ ਅੰਤਿਮ ਸਸਕਾਰ ’ਚ ਪੁੱਜੀਆਂ ਸ਼ਖਸੀਅਤਾਂ
ਜੱਥੇਦਾਰ ਸੁਰਜੀਤ ਸਿੰਘ ਚੀਮਾ ਦੇ ਅੰਤਿਮ ਸਸਕਾਰ ’ਚ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਹੋਏ ਸ਼ਾਮਲ
Publish Date: Tue, 10 Mar 2026 08:57 PM (IST)
Updated Date: Tue, 10 Mar 2026 09:00 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ, ਧਾਰਮਿਕ ਕਮੇਟੀ ਦੇ ਮੈਂਬਰ ਤੇ ਗੁਰੂ ਹਰਿਗੋਬਿੰਦ ਹਸਪਤਾਲ ਦੇ ਚੇਅਰਮੈਨ ਜੱਥੇਦਾਰ ਸੁਰਜੀਤ ਸਿੰਘ ਚੀਮਾ ਜੋ ਕਿ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿੱਜੀ ਨਿਵਾਸ ਅਸਥਾਨ ਜਲੰਧਰ ਕੁੰਜ ਤੋਂ ਚੱਲ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਅੰਤਿਮ ਦਰਸ਼ਨਾਂ ਲਈ ਪੁੱਜੀ। ਜਿੱਥੇ ਗੁਰਦੁਆਰਾ ਸਾਹਿਬ ਦੇ ਸਮੂਹ ਪ੍ਰਬੰਧਕ ਤੇ ਸੰਗਤਾਂ ਨੇ ਸ਼ਬਦ ਕੀਰਤਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਗੁਰਦੁਆਰਾ ਸਾਹਿਬ ਤੋਂ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ’ਤੇ ਸ਼ਹਿਰ ਦੇ ਹਰ ਵਰਗ ਦੇ ਰਾਜਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਮੌਜੂਦ ਸਨ। ਜਿਨ੍ਹਾਂ ’ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ, ਬੇਅੰਤ ਸਿੰਘ ਸਰਹੱਦੀ, ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਗੁਰੂ ਹਰਿਗੋਬਿੰਦ ਪਬਲਿਕ ਸਕੂਲ ਤੇ ਗੁਰੂ ਹਰਿਗੋਬਿੰਦ ਹਸਪਤਾਲ ਦਾ ਸਮੂਹ ਸਟਾਫ਼, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਐੱਸਜੀਪੀਸੀ ਦੇ ਮੁੱਖ ਸਕੱਤਰ ਜੱਥੇਦਾਰ ਕੁਲਵੰਤ ਸਿੰਘ ਮੰਨਣ, ਅਤੁਲ ਭਗਤ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਭੁਪਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ ਮੱਕੜ, ਮਹਿੰਦਰ ਸਿੰਘ ਮੱਕੜ, ਕੇਡੀ ਭੰਡਾਰੀ, ਅਮਰਜੀਤ ਸਿੰਘ ਕਿਸ਼ਨਪੁਰਾ, ਮਹਿੰਦਰ ਸਿੰਘ ਬਿਨਾਕਾ, ਜਰਨੈਲ ਸਿੰਘ ਗੜ੍ਹਦੀਵਾਲਾ, ਹਰਜੀਤ ਸਿੰਘ ਤਲਵੰਡੀ, ਪ੍ਰਮਿੰਦਰ ਸਿੰਘ ਤਲਵੰਡੀ, ਗੁਰਭਜਨ ਸਿੰਘ ਗਿੱਲ, ਸ਼ਿਵਕੰਵਰ ਸਿੰਘ ਸੰਧੂ, ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰੋਫੈਸਰ ਮਨਜੀਤ ਸਿੰਘ, ਜਸਬੀਰ ਸਿੰਘ ਦਕੋਹਾ, ਇਕਬਾਲਪ੍ਰੀਤ ਸਿੰਘ ਸਹੋਤਾ ਸਾਬਕਾ ਡੀਜੀਪੀ, ਉਪਿੰਦਰਜੀਤ ਸਿੰਘ ਘੁੰਮਣ ਸਾਬਕਾ ਐੱਸਐੱਸਪੀ, ਹਰਪਾਲ ਸਿੰਘ ਚੀਮਾ, ਜਗਮੋਹਣ ਸਿੰਘ ਸਾਬਕਾ ਡੀਸੀਪੀ, ਗੁਰਬਖਸ਼ ਸਿੰਘ ਜੁਨੇਜਾ, ਸਿੱਖ ਤਾਲਮੇਲ ਕਮੇਟੀ ਤੋਂ ਹਰਪਾਲ ਸਿੰਘ ਚੱਢਾ ਆਦਿ ਨੇ ਸ਼ਮੂਲੀਅਤ ਕਰਕੇ ਜੱਥੇਦਾਰ ਚੀਮਾ ਨੂੰ ਅੰਤਿਮ ਵਿਦਾਇਗੀ ਦਿੱਤੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚ ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰ ਕੌਰ ਚੀਮਾ, ਜਸਵਿੰਦਰ ਸਿੰਘ ਚੀਮਾ, ਰਾਜਬੀਰ ਸਿੰਘ ਬਾਜਵਾ, ਹਰਸ਼ਰਨ ਸਿੰਘ ਚੀਮਾ, ਰਵਿੰਦਰਪਾਲ ਸਿੰਘ ਚੀਮਾ, ਗੁਰਪਾਲ ਸਿੰਘ ਕੈਲੇ, ਅੰਮ੍ਰਿਤਪਾਲ ਸਿੰਘ ਗਿੱਲ, ਜਸਪਾਲ ਸਿੰਘ ਔਜਲਾ, ਪਰਮਵੀਰ ਸਿੰਘ ਚੀਮਾ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।