- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਛੱਡ ਕੇ ਵਾਰਿਸ ਪੰਜਾਬ ਦੇ ਅਕਾਲੀ ਦਲ ਦਾ ਪੱਲਾ ਫੜਿਆ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰਜਿੰਦਰ ਸਿੰਘ ਭੁੱਲਰ ਵੱਲੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਹੋਣ ਦੀ ਖ਼ਬਰ ਹੈ। ਸਥਾਨਕ ਰੇਲਵੇ ਸਟੇਸ਼ਨ ਸਾਹਮਣੇ ਥਿੰਦ ਰਿਜ਼ੌਰਟਸ ਵਿਖੇ ਸੰਖੇਪ ਜਿਹੇ ਸਮਾਗਮ ’ਚ ਰਜਿੰਦਰ ਸਿੰਘ ਭੁੱਲਰ ਨੂੰ ਸਿਰੋਪਾਓ ਦੇ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਲ ਕਰ ਲਿਆ ਗਿਆ, ਜਦਕਿ ਰਜਿੰਦਰ ਸਿੰਘ ਭੁੱਲਰ ਵੱਲੋਂ ਵੀ ਆਏ ਹੋਏ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਬੁਲਾਰਿਆਂ ਵੱਲੋਂ ਅੰਮ੍ਰਿਤ ਪਾਲ ਸਿੰਘ ਦੀ ਨਜ਼ਰਬੰਦੀ ਨੂੰ ਹੀ ਗ਼ੈਰ ਕਾਨੂੰਨੀ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਭੰਡਿਆ ਗਿਆ। ਬੁਲਾਰਿਆਂ ਵੱਲੋਂ ਸਮਾਜਿਕ ਕਾਰਜ ਕਰਤਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੀ ਮਾਨ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਜੌਹਲ ਹਲਕਾ ਇੰਚਾਰਜ ਸ਼ਾਹਕੋਟ, ਕਰਨੈਲ ਸਿੰਘ ਜੋਧ ਪੁਰੀ, ਨਰਿੰਦਰ ਸਿੰਘ ਖੁਸਰੋ ਪੁਰ ਦੁਆਬਾ ਜ਼ੋਨ ਸਕੱਤਰ, ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਮਹਿੰਦਰ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਜਲੰਧਰ, ਜਗਜੀਤ ਸਿੰਘ ਜੱਗਾ ਬਾਬਾ ਹਲਕਾ ਇੰਚਾਰਜ ਕਪੂਰਥਲਾ, ਰਣਜੀਤ ਸਿੰਘ ਫਤਿਹ ਹਲਕਾ ਪ੍ਰਧਾਨ ਫਗਵਾੜਾ ਵੀ ਮੌਜੂਦ ਸਨ।