ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਗਿੱਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ: ਗਿੱਲ
Publish Date: Thu, 22 Oct 2026 07:05 PM (IST)
Updated Date: Thu, 22 Oct 2026 07:06 PM (IST)
ਬਿਨਾਂ ਕਾਗਜ਼ਾਤ ਤੇ ਨੰਬਰ ਪਲੇਟਾਂ ਵਾਲੇ ਵਾਹਨਾਂ ਖ਼ਿਲਾਫ਼ ਪੁਲਿਸ ਦੀ ਵਿਸ਼ੇਸ਼ ਚੈਕਿੰਗ, ਕੀਤੇ ਚਲਾਨ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਤੇ ਨੰਬਰ ਪਲੇਟਾਂ ਤੋਂ ਚੱਲਣ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਬਾਊਂਡ ਕਰਨ ਦੇ ਨਾਲ-ਨਾਲ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਆਨਲਾਈਨ ਚਲਾਨ ਵੀ ਕੀਤੇ। ਇਹ ਕਾਰਵਾਈ ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਡੀਐੱਸਪੀ ਟ੍ਰੈਫਿਕ ਜਲੰਧਰ ਮਨਜੀਤ ਸਿੰਘ, ਡੀਐੱਸਪੀ ਫਿਲੌਰ ਭਾਰਤ ਮਸੀਹ ਤੇ ਐੱਸਐੱਚਓ ਗੁਰਾਇਆ ਪਰਮਿੰਦਰ ਸਿੰਘ ਥਿੰਦ ਦੀਆਂ ਹਦਾਇਤਾਂ ’ਤੇ 112 ਟੀਮ ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ। ਇਸ ਮੌਕੇ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ। ਉਨ੍ਹਾਂ ਕਿਹਾ ਕਿ ਬਿਨਾਂ ਲੋੜੀਂਦੇ ਕਾਗਜ਼ਾਤ ਜਾਂ ਨੰਬਰ ਪਲੇਟਾਂ ਤੋਂ ਵਾਹਨ ਚਲਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ’ਤੇ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਦਸਤਾਵੇਜ਼ ਪੂਰੇ ਰੱਖਣ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਣ ਦੇ ਨਾਲ-ਨਾਲ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇ।