- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇ 30 ਦਸੰਬਰ ਤਕ ਡਿਫਾਲਟਰਾਂ ਨੇ ਟੈਕਸ ਜਮਾਂ ਨਹੀਂ ਕਰਾਇਆ ਤਾਂ ਹੋਵੇਗੀ ਕਾਨੂੰਨੀ ਕਾਰਵਾਈ

-ਬਿਨਾਂ ਵਿਆਜ ਦੇ 30 ਦਸੰਬਰ ਤਕ ਜਮ੍ਹਾਂ ਕਰਵਾਇਆ ਜਾ ਸਕਦੈ ਪ੍ਰਾਪਰਟੀ ਟੈਕਸ
-ਜੀਆਈਐੱਸ ਰਾਹੀਂ ਟੈਕਸ ਡਿਫਾਲਟਰਾਂ ਦਾ ਪਤਾ ਲਾਇਆ ਜਾ ਰਿਹਾ ਹੈ
ਮਦਨ ਭਾਰਦਵਾਜ, ਪੰਜਾਬੀ ਜਾਗਰਣ, ਜਲੰਧਰ
ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਦਸੰਬਰ ਤਕ ਬਿਨਾ ਕਿਸੇ ਵਿਆਜ਼ ਦੇ ਟੈਕਸ ਦੀ ਅਦਾਇਗੀ ਕਰ ਸਕਦੇ ਹਨ ਤੇ ਜਿਹੜੇ ਡਿਫਾਲਟਰ ਉਕਤ ਤਰੀਕ ਤਕ ਟੈਕਸ ਜਮ੍ਹਾਂ ਨਹੀਂ ਕਰਾਉਣਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬਰਾਂਚ ਦੇ ਸੁਪਰਡੈਂਟ ਭੁਪਿੰਦਰ ਸਿੰਘ ਬੜਿੰਗ ਵੱਲੋਂ ਜਾਰੀ ਪ੍ਰੈੱਸ ਨੋਟ ’ਚ ਕਿਹਾ ਗਿਆ ਹੈ ਕਿ ਜੀਆਈਐੱਸ ਪ੍ਰਣਾਲੀ ਰਾਹੀਂ ਨਗਰ ਨਿਗਮ ਦੀਆਂ ਟੀਮਾਂ ਨੇ ਫੀਲਡ ’ਚ ਜਾ ਕੇ ਪਤਾ ਲਗਾ ਲਿਆ ਹੈ ਕਿ ਕਿਹੜੀਆਂ ਜਾਇਦਾਦਾਂ ਦੇ ਮਾਲਕਾਂ ਨੇ ਅੱਜ ਤਕ ਟੈਕਸ ਜਮ੍ਹਾਂ ਨਹੀਂ ਕਰਵਾਇਆ ਹੈ ਤੇ ਉਨ੍ਹਾਂ ਨੂੰ ਬਕਾਇਦਾ ਐੱਸਐੱਮਐੱਸ, ਵ੍ਹਟਸਐੱਪ ਰਾਹੀਂ ਟੈਕਸ ਜਮ੍ਹਾਂ ਕਰਾਉਣ ਲਈ ਸੁਨੇਹੇ ਭੇਜੇ ਜਾ ਰਹੇ ਹਨ ਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਬਕਾਇਦਾ ਨੋਟਿਸ ਵੀ ਜਾਰੀ ਕੀਤੇ ਜਾ ਰਹੇ ਹਨ।
-----------------------------
ਮੇਅਰ ਤੇ ਕਮਿਸ਼ਨਰ ਦੀ ਅਪੀਲ
ਇਸ ਸਬੰਧੀ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਤੇ ਕਮਿਸ਼ਨਰ ਸੁਰਿੰਦਰ ਸਿੰਘ ਨੇ ਟੈਕਸ ਡਿਫਾਲਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਦਸੰਬਰ ਤੱਕ ਬਿਨਾਂ ਵਿਆਜ ਦੇ ਟੈਕਸ ਜਮ੍ਹਾਂ ਕਰਵਾਉਣ ਦੀ ਦਿੱਤੀ ਗਈ ਸਹੂਲਤ ਦਾ ਲਾਭ ਉਠਾਉਂਦੇ ਹੋਏ ਟੈਕਸ ਜਮਾਂ ਕਰਵਾਉਣ ਤਾਂ ਜੋ ਉਹ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚ ਸਕਣ। ਉਨ੍ਹਾਂ ਨੇ ਕਿਹਾ ਹੈ ਜਿਹੜੇ ਡਿਫਾਲਟਰ ਟੈਕਸ ਜਮ੍ਹਾਂ ਨਹੀਂ ਕਰਵਾਉਣਗੇ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ 30 ਦਸੰਬਰ ਤਕ ਟੈਕਸ ਜਮ੍ਹਾਂ ਕਰਾਉਣ ਤੇ ਸੀਲਿੰਗ ਕਾਰਵਾਈ ਤੋਂ ਬਚਣ।
--------------------------
ਹਜ਼ਾਰਾਂ ਦੀ ਗਿਣਤੀ ’ਚ ਜਾਰੀ ਕੀਤੇ ਜਾ ਚੁੱਕੇ ਨੇ ਨੋਟਿਸ
ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬਰਾਂਚ ਵੱਲੋਂ ਡਿਫਾਲਟਰਾਂ ਨੂੰ ਰੋਜ਼ਾਨਾ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਤੇ ਜਿਨ੍ਹਾਂ ਡਿਫਾਲਟਰਾਂ ਨੇ ਅੱਜ ਤੱਕ ਟੈਕਸ ਦੀ ਅਦਾਇਗੀ ਨਹੀਂ ਕੀਤੀ ਸੀ, ਉਨ੍ਹਾਂ ਦਾ ਜੀਆਈਐੱਸ ਸਰਵੇ ਟੀਮ ਵੱਲੋਂ ਜਿਹੜਾ ਪਤਾ ਲਗਾਇਆ ਗਿਆ ਹੈ, ਉਨ੍ਹਾਂ ਨੂੰ ਹਜ਼ਾਰਾਂ ਦੀ ਗਿਣਤੀ ’ਚ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।