ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ
ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸਸਾਇਟੀ ਵੱਲੋਂ ਅੱਖਾਂ ਦਾ ਫਰੀ ਚੈੱਕਅਪ ਕੈਂਪ ਲਗਾਇਆ
Publish Date: Wed, 18 Mar 2026 07:40 PM (IST)
Updated Date: Wed, 18 Mar 2026 07:43 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਲਾਇਨਜ਼ ਕਲੱਬ ਆਦਮਪੁਰ ਦੁਆਬਾ ਦੇ ਸਹਿਯੋਗ ਨਾਲ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਆਦਮਪੁਰ ਵੱਲੋਂ ਪਿੰਡ ਸੰਘਵਾਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਕੈਂਪ ਲਾਇਆ ਗਿਆ। ਕੈਂਪ ’ਚ ਡਾ. ਕੁਲਦੀਪ ਸਿੰਘ ਤੇ ਉਨ੍ਹਾਂ ਦੇ ਸਮੂਹ ਸਟਾਫ ਵੱਲੋਂ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਤੇ ਕੈਂਪ ’ਚ 120 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 32 ਮਰੀਜ਼ਾਂ ਨੂੰ ਆਪ੍ਰੇਸ਼ਨ ਵਾਸਤੇ ਆਦਮਪੁਰ ’ਚ ਬੁਲਾਇਆ ਗਿਆ।