ਅਵਤਾਰ ਰਾਣਾ, ਮੱਲ੍ਹੀਆਂ ਕਲਾਂ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਤੇ ਜਨਰਲ ਸਕੱਤਰ ਹਰਮਿੰਦਰ ਸਿੰਘ ਖਹਿਰਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਜਥੇਬੰਦੀ ਵੱਲੋਂ ਹਲਕਾ ਦੋਨਾਂ ਦੇ ਪਿੰਡ ਮੁੱਧਾਂ ਦੇ ਸੂਝਵਾਨ ਤੇ ਅਗਾਂਹ ਵਧੂ ਕਿਸਾਨ ਜਥੇਦਾਰ ਹਰਕਮਲ ਸਿੰਘ ਮੁੱਧ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਦੇ ਇਨਾਮ ਵਜੋਂ ਵਿਧਾਨ ਸਭਾ ਹਲਕਾ ਨਕੋਦਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਗਿੱਲ ਨੇ ਜਥੇਦਾਰ ਹਰਕਮਲ ਸਿੰਘ ਮੁੱਧ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਹਲਕਾ ਨਕੋਦਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਨਿਯੁਕਤੀ 'ਤੇ ਜਥੇਦਾਰ ਹਰਕਮਲ ਸਿੰਘ ਮੁੱਧ ਨੇ ਕਿਹਾ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਬੜੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ਦਾ ਉਹ ਸਵਾਗਤ ਕਰਦੇ ਹਨ ਅਤੇ ਵਾਅਦਾ ਕਰਦੇ ਹਨ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਮਸਲਿਆਂ ਨੂੰ ਅਣਗੌਲਿਆਂ ਕੀਤਾ ਹੈ ਤੇ ਕਿਸਾਨਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ਾ ਦੇ ਰਾਹ ਤੋਰਿਆ ਹੈ ਜਿਸ ਦੀ ਤਾਜ਼ਾ ਮਿਸਾਲ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਗਏ ਤਿੰਨ ਕਾਨੂੰਨ ਹਨ।