ਰਾਕੇਸ਼ ਗਾਂਧੀ ਜਲੰਧਰ : ਥਾਣਾ ਨੰਬਰ ਛੇ ਦੀ ਪੁਲਸ ਨੇ ਲੋਕਾਂ ਦੇ ਘਰਾਂ ਵਿੱਚ ਆਪਣੀ ਮਾਂ ਨਾਲ ਕੰਮ ਕਰਨ ਵਾਲੀ ਇਕ ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੂੰ ਬਸਤੀ ਦਾਨਿਸ਼ਮੰਦਾ ਤੋਂ ਕਾਬੂ ਗਾਇਕੀ ਨਾਬਾਲਗਾਂ ਨੂੰ ਬਰਾਮਦ ਕਰ ਲਿਆ ਹੈ ਨਾਬਾਲਗਾਂ ਦੇ ਅਦਾਲਤ ਵਿਚ ਬਿਆਨ ਰਿਕਾਰਡ ਕਰਵਾਉਣ ਤੋਂ ਬਾਅਦ ਨਾਬਾਲਗਾ ਵੱਲੋਂ ਆਪਣੇ ਮਾਪਿਆਂ ਦੇ ਘਰ ਨਾ ਜਾਣ ਦਾ ਕਹਿਣ ਕਾਰਨ ਉਸ ਨੂੰ ਗਾਂਧੀ ਵਨੀਤਾ ਆਸ਼ਰਮ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਅੌਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਜੀਟੀਬੀ ਨਗਰ ਵਿੱਚ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ ਅਤੇ ਉਸ ਦੀ ਨਾਬਾਲਿਗ ਧੀ ਵੀ ਉਸ ਨਾਲ ਕੰਮ ਵਿੱਚ ਹੱਥ ਵਟਾਉਂਦੀ ਹੈ। ਬੀਤੇ ਦਿਨੀਂ ਮੋਹਿਤ ਵਾਸੀ ਗੁਰੂ ਸੰਤ ਨਗਰ ਚ ਉਸ ਦੀ ਨਾਬਾਲਿਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ, ਜਿਸ ਖਿਲਾਫ ਪੁਲੀਸ ਨੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਮਹਿਲਾ ਸਬ-ਇੰਸਪੈਕਟਰ ਅਨੂ ਪਲਿਆਲ ਨੂੰ ਦਿੱਤੇ ਅੱਜ ਅਣੂ ਪਲਿਆਲ ਨੇ ਮੁਖਬਰ ਖਾਸ ਦੀ ਸੂਚਨਾ ਤੇ ਮੋਹਿਤ ਨੂੰ ਬਸਤੀ ਦਾਨਿਸ਼ਮੰਦਾ ਤੋਂ ਕਾਬੂ ਕਰਕੇ ਨਾਬਾਲਗਾਂ ਨੂੰ ਬਰਾਮਦ ਕਰ ਲਿਆ। ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਨਾਬਾਲਗਾ ਦੇ ਅਦਾਲਤ ਵਿੱਚ ਧਾਰਾ 164 ਦੇ ਤਹਿਤ ਬਿਆਨ ਰਿਕਾਰਡ ਕਰਵਾ ਦਿੱਤਾ ਗਿਆ ਹੈ। ਜਦ ਨਾਬਾਲਗਾਂ ਨੂੰ ਉਸ ਦੇ ਮਾਪਿਆਂ ਦੇ ਹਵਾਲੇ ਕਰਨਾ ਚਾਹਿਆ ਤਾਂ ਨਾਬਾਲਗਾਂ ਨੇ ਆਪਣੇ ਮਾਪਿਆਂ ਦੇ ਘਰ ਜਾਣ ਤੋਂ ਨਾਂਹ ਕਰ ਦਿੱਤੀ ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਗਾਂਧੀ ਵਨੀਤਾ ਆਸ਼ਰਮ 'ਚ ਭੇਜ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਮੋਹਿਤ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।