ਜ਼ਿਲ੍ਹਾ ਪੱਧਰ ’ਤੇ ਮਨਾਈ 101 ਬੱਚੀਆਂ ਦੀ ਲੋਹੜੀ
ਜ਼ਿਲ੍ਹਾ ਪੱਧਰ ’ਤੇ ਮਨਾਈ 101 ਨਵਜਨਮੀਆਂ ਬੱਚੀਆਂ ਦੀ ਲੋਹੜੀ
Publish Date: Mon, 12 Jan 2026 07:48 PM (IST)
Updated Date: Mon, 12 Jan 2026 07:51 PM (IST)

-ਵਧੀਕ ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣ ’ਤੇ ਦਿੱਤਾ ਜ਼ੋਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਨੂੰ ਜ਼ਿਲ੍ਹਾ ਪੱਧਰ ’ਤੇ 101 ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਸਮਾਗਮ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੜਕੀਆਂ ਨੂੰ ਪੂਰਾ ਸਨਮਾਨ ਤੇ ਬਰਾਬਰੀ ਦਾ ਦਰਜਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਅੱਗੇ ਵਧ ਕੇ ਵੱਡੇ ਮੁਕਾਮ ਹਾਸਲ ਕਰ ਰਹੀਆਂ ਹਨ ਤੇ ਕਿਸੇ ਵੀ ਖੇਤਰ ’ਚ ਪੁਰਸ਼ਾਂ ਤੋਂ ਘੱਟ ਨਹੀਂ ਹਨ। ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਮਾਪਿਆਂ ਨੂੰ ਧੀਆਂ ਦੀ ਚੰਗੀ ਪਰਵਰਿਸ਼ ਕਰਨ ਤੇ ਉਨ੍ਹਾਂ ਪ੍ਰਤੀ ਉਸਾਰੂ ਸੋਚ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਮਜਨਮੀਆਂ ਬੱਚੀਆਂ ਦੇ ਸਨਮਾਨ ’ਚ ਧੀਆਂ ਦੀ ਲੋਹੜੀ ਮਨਾਈ ਗਈ ਹੈ, ਜਿਸ ਦਾ ਉਦੇਸ਼ ਸਮਾਜ ਨੂੰ ਬਰਾਬਰੀ ਦਾ ਸੰਦੇਸ਼ ਦੇਣਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਸਮਾਜ ਸੇਵੀ ਪਰਮਿੰਦਰ ਬੇਰੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਡੀਸੀਪੀੳ ਅਜੈ ਭਾਰਤੀ, ਸੀਡੀਪੀਓ ਜਲੰਧਰ ਅਰਬਨ, ਸੀਡੀਪੀਓ ਜਲੰਧਰ ਈਸਟ, ਵੇਸਟ ਤੇ ਸੀਡੀਪੀਓ ਨਕੋਦਰ ਤੇ ਸੁਪਰਵਾਈਜ਼ਰ ਤੇ ਆਂਗਣਵਾੜੀ ਵਰਕਰ ਵੀ ਮੌਜੂਦ ਸਨ।