- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਆਂਗਣਵਾੜੀ ਵਰਕਰਾਂ ਨੂੰ 12,12,275/- ਦੇ ਇਨਸੈਂਟਿਵ ਦੀ ਅਦਾਇਗੀ: ਹਰਜੋਤ ਕੌਰ ਲੋਹਟੀਆਂ

ਹਲਕੇ ਦੇ ਲੋਕਾਂ ਦਾ ਵਧ ਰਿਹਾ ਹੈ ਲਗਾਤਾਰ ਵਿਸ਼ਵਾਸ਼
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ
ਇੰਚਾਰਜ ਹਰਜੋਤ ਕੌਰ ਲੋਹਟੀਆਂ ਵੱਲੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸਖੀਆਂ ਨਾਲ ਮਿਲ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰ ਭੈਣਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਫਾਰਮ ਭਰਨ ਬਦਲੇ ਇਨਸੈਂਟਿਵ (ਮਾਣ-ਭੱਤਾ) ਦੇਣ ਦੇ ਕੀਤੇ ਗਏ ਵਾਅਦੇ ਨੂੰ ਪੁਗਾਉਂਦਿਆਂ ਆਂਗਣਵਾੜੀ ਵਰਕਰਾਂ ਨੂੰ 12,12,275/- ਦੀ ਰਾਸ਼ੀ ਦੀ ਅਦਾਇਗੀ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਕਿਹਾ ਕਿ ਆਂਗਣਵਾੜੀ ਵਰਕਰ ਭੈਣਾਂ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਲਕਾ ਮੀਡੀਆ ਇੰਚਾਰਜ ਮਨਦੀਪ ਸਿੰਘ ਸ਼ਾਹਪੁਰ ਨੇ ਕਿਹਾ ਕਿ ਜਦੋਂ ਤੋਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਹਲਕੇ ਦੀ ਵਾਗਡੋਰ ਸੰਭਾਲੀ ਹੈ, ਉਹ ਲਗਾਤਾਰ ਲੋਕਾਂ ’ਚ ਵਿਚਰ ਰਹੇ ਹਨ। ਲੋਹਟੀਆ ਦੀ ਇਸੇ ਕਾਰਜਸ਼ੈਲੀ ਸਦਕਾ ਜਿੱਥੇ ਉਨ੍ਹਾਂ ਨੇ ਆਂਗਣਵਾੜੀ ਵਰਕਰ ਭੈਣਾਂ ਦਾ ਦਿਲ ਤੇ ਵਿਸ਼ਵਾਸ ਜਿੱਤਿਆ ਹੈ, ਉੱਥੇ ਹੀ ਆਂਗਣਵਾੜੀ ਭੈਣਾਂ ਨੇ ਵੀ ਆਪਣੀ ਇਮਾਨਦਾਰ ਮਿਹਨਤ ਨਾਲ ਪੂਰਾ ਭਰੋਸਾ ਜਿੱਤਿਆ ਹੈ।