- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਮਹਾਂ ਰੈਲੀ ’ਚ ਛਾਇਆ ਹਲਕਾ ਫਿਲੌਰ ਦਾ ਕਾਫ਼ਲਾ, ਹਰਜੋਤ ਼

-ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਸਮੂਹ ਸਾਥੀਆਂ ਦਾ ਕੀਤਾ ਧੰਨਵਾਦ
ਅਜੇ ਸਿੰਘ ਨਾਗੀ/ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਗਈ ਮਹਾਂ ਰੈਲੀ ’ਚ ਹਲਕਾ ਫਿਲੌਰ ਤੋਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਪਾਰਟੀ ਆਗੂਆਂ, ਬਲਾਕ ਪ੍ਰਧਾਨਾਂ, ਨਗਰ ਕੌਂਸਲਰਾਂ, ਸੀਨੀਅਰ ਆਗੂਆਂ, ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ ਤੇ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਰੈਲੀ ’ਚ ਭਾਗ ਲਿਆ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਾਥੀ ਹੁੰਦੇ ਹਨ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ, ਨਗਰ ਕੌਂਸਲਰਾਂ, ਸੀਨੀਅਰ ਆਗੂਆਂ, ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ ਤੇ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਲੋਹਟੀਆ ਨੇ ਅੱਗੇ ਕਿਹਾ ਕਿ ਹਲਕਾ ਫਿਲੌਰ ’ਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਸਮੂਹ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ। ਪਾਰਟੀ ਦੀਆਂ ਗਤੀਵਿਧੀਆਂ ’ਚ ਹਰ ਵਰਕਰ ਦੀ ਭੂਮਿਕਾ ਅਹਿਮ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜਥੇਬੰਦਕ ਕੰਮਾਂ ਨੂੰ ਅੱਗੇ ਵਧਾਇਆ ਜਾ ਸਕਦਾ ਹੈ।