ਰਾਸ਼ਟਰੀ ਲੋਕ ਅਦਾਲਤ ’ਚ 39,920 ਕੇਸਾਂ ਦਾ ਨਿਪਟਾਰਾ
- 16 ਕਰੋੜ ਰੁਪਏ
Publish Date: Sat, 09 May 2026 08:11 PM (IST)
Updated Date: Sat, 09 May 2026 08:14 PM (IST)

- 16 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ, 23 ਸਾਲ ਪੁਰਾਣੇ ਮਾਮਲੇ ’ਚ ਸਫਲਤਾਪੂਰਵਕ ਸਮਝੌਤਾ ਕਰਵਾਇਆ ਚੰਦੀਪ ਭੱਲਾ, ਪੰਜਾਬੀ ਜਾਗਰਣ ਜਲੰਧਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜਲੰਧਰ, ਫਿਲੌਰ ਅਤੇ ਨਕੋਦਰ ਦੇ ਨਿਆਂਇਕ ਅਦਾਲਤੀ ਕੰਪਲੈਕਸਾਂ ਵਿਚ ਰਾਸ਼ਟਰੀ ਲੋਕ ਅਦਾਲਤ ਲਾਈ ਗਈ¢। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਵਿਵਾਹਕ ਝਗੜੇ, ਐੱਮਏਸੀਟੀ ਦੇ ਕੇਸ, ਰਾਜ਼ੀਨਾਮਾ ਹੋਣ ਯੋਗ ਫ਼ੌਜਦਾਰੀ ਕੇਸ, ਟ੍ਰੈਫਿਕ ਚਾਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀਐੱਸਐੱਨਐੱਲ, ਪੀਐੱਸਪੀਸੀਐੱਲ ਦੇ ਪ੍ਰੀ-ਲਿਟੀਗੇਟਿਵ ਕੇਸ ਅਤੇ ਮਾਲ ਵਿਭਾਗ ਦੇ ਕੇਸ ਆਦਿ ਸੁਣਵਾਈ ਲਈ ਰੱਖੇ ਗਏ। ¢ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਪਿ੍ਆ ਸੂਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿਚ ਕੁੱਲ 24 ਬੈਂਚਾਂ ਦਾ ਗਠਨ ਕੀਤਾ ਗਿਆ ਸੀ¢। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਕੁੱਲ 40,636 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿਚੋਂ 39,920 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ¢। ਲੋਕ ਅਦਾਲਤ ਵਿਚ 16,27,57,005/- ਰੁਪਏ (16 ਕਰੋੜ 27 ਲੱਖ 57 ਹਜ਼ਾਰ 5 ਰੁਪਏ) ਦੇ ਐਵਾਰਡ ਪਾਸ ਕੀਤੇ ਗਏ¢। ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਅਤੇ ਸੀਜੇਐੱਮ-ਕਮ-ਸਕੱਤਰ, ਡੀਐੱਲਐੱਸਏ ਜਲੰਧਰ ਰਾਹੁਲ ਕੁਮਾਰ ਨੇ ਜਲੰਧਰ ਵਿਖੇ ਸਥਾਪਿਤ ਕੀਤੇ ਬੈਂਚਾਂ ਦਾ ਨਿਰੀਖਣ ਕੀਤਾ। ¢ਪ੍ਰੋਸੀਡਿੰਗ ਦੌਰਾਨ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਜਲੰਧਰ ਡਾ. ਸੁਸ਼ੀਲ ਬੋਧ ਦੀ ਪ੍ਰਧਾਨਗੀ ਹੇਠਲੇ ਬੈਂਚ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਪ੍ਰਭਾਵਸ਼ਾਲੀ ਵਿਚੋਲਗੀ ਸਦਕਾ ਦੋ ਧਿਰਾਂ ਵਿਚਾਲੇ 23 ਸਾਲ ਪੁਰਾਣੇ ਇੱਕ ਮਾਮਲੇ ਵਿਚ ਸਫਲਤਾਪੂਰਵਕ ਸਮਝੌਤਾ ਕਰਵਾਇਆ ਗਿਆ¢। ਇਸ ਸਮਝੌਤੇ ਦੀ ਪ੍ਰਕਿਰਿਆ ਦੀ ਨਿਗਰਾਨੀ ਪਿ੍ਆ ਸੂਦ ਅਤੇ ਰਾਹੁਲ ਕੁਮਾਰ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਗਲੀ ਲੋਕ ਅਦਾਲਤ 12.09.2026 ਨੂੰ ਲਾਈ ਜਾਵੇਗੀ।