ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਲੋਹਟੀਆ ਚੀਮਾ ਖੁਰਦ ਵਿਖੇ ਜਿੰਮ ਦਾ ਨੀਂਹ ਪੱਥਰ ਰੱਖਿਆ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ: ਹਰਜੋਤ ਕੌਰ ਲੋਹਟੀਆ
Publish Date: Sun, 25 Oct 2026 06:35 PM (IST)
Updated Date: Mon, 26 Oct 2026 04:04 AM (IST)
ਚੀਮਾ ਖੁਰਦ ਵਿਖੇ ਜਿਮ ਦਾ ਨੀਂਹ ਪੱਥਰ ਰੱਖਿਆ ਪਿੰਡਾਂ ’ਚ ਖੇਡ ਸਟੇਡੀਅਮ ਤੇ ਜਿੰਮ ਬਣਨ ਨਾਲ ਨੌਜਵਾਨ ਖੇਡਾਂ ਪ੍ਰਤੀ ਹੋਣਗੇ ਉਤਸ਼ਾਹਤ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਪਿੰਡ ਚੀਮਾ ਖੁਰਦ ਵਿਖੇ ਜਿਮ ਬਣਾਉਣ ਲਈ ਨੀਂਹ ਪੱਥਰ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਤੇ ਗ੍ਰਾਮ ਪੰਚਾਇਤ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ੍ਯਵਿੱਚ ਖੇਡ ਸਟੇਡੀਅਮ ਤੇ ਜਿਮ ਬਣਾਉਣ ਦੀ ਪਹਿਲਕਦਮੀ ਸ਼ਲਾਘਾਯੋਗ ਹੈ। ਇਨ੍ਹਾਂ ਸਹੂਲਤਾਂ ਨਾਲ ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਬੇਹੱਦ ਹੁਨਰ ਤੇ ਸਮਰੱਥਾ ਹੈ, ਜੇਕਰ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਤੇ ਸਹੀ ਮੌਕੇ ਮਿਲਣ ਤਾਂ ਉਹ ਖੇਡਾਂ ਦੇ ਖੇਤਰ ’ਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਚੰਗੇ ਕੰਮਾਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਕੁਲਵੀਰ ਸਿੰਘ ਚੀਮਾ, ਡਾ. ਜਸਵਿੰਦਰ ਸਿੰਘ ਚੀਮਾ ਸਾਬਕਾ ਸਰਪੰਚ, ਸੁਰਿੰਦਰ ਸਿੰਘ ਲੋਹਗੜ੍ਹ ਬਲਾਕ ਪ੍ਰਧਾਨ, ਸੁਰਜੀਤ ਸਿੰਘ, ਇਕਬਾਲ ਸਿੰਘ ਲੱਲੀਆਂ, ਬਲਵਿੰਦਰ ਸਿੰਘ, ਗ੍ਰਾਮ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।