ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਲੁਧਿਆਣਾ ਛਾਇਆ ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ’ਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ
Publish Date: Tue, 13 Oct 2026 09:01 PM (IST)
Updated Date: Tue, 13 Oct 2026 09:03 PM (IST)
--ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਤੀਜੇ ਦਿਨ ਟੇਬਲ ਟੈਨਿਸ ਤੇ ਚੈੱਸ ਦੇ ਮੁਕਾਬਲੇ ਕਰਵਾਏ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸਟੇਟ ਗੇਮਜ਼ ਸੀਜ਼ਨ-4 ਤਹਿਤ ਜਲੰਧਰ ਵਿਖੇ ਟੇਬਲ ਟੈਨਿਸ, ਵਾਲੀਬਾਲ ਤੇ ਚੈੱਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੇ ਤੀਜੇ ਦਿਨ ਲੜਕੀਆਂ ਦੇ ਟੇਬਲ ਟੈਨਿਸ ਅਤੇ ਚੈੱਸ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਵਰਗ ’ਚ ਲੁਧਿਆਣਾ ਦੀ ਟੀਮ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਅੰਮ੍ਰਿਤਸਰ ਪਹਿਲੇ, ਪਟਿਆਲਾ ਦੂਜੇ ਅਤੇ ਜਲੰਧਰ ਤੇ ਲੁਧਿਆਣਾ ਦੀਆਂ ਟੀਮਾਂ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੀਆਂ। ਅੰਡਰ-21 ਤੋਂ 30 ਸਾਲ ਵਰਗ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ ਅਤੇ ਬਰਨਾਲਾ ਤੇ ਲੁਧਿਆਣਾ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਚੈੱਸ ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਸੰਗਰੂਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏਸੀਪੀ ਰਾਜੇਸ਼ ਠਾਕੁਰ ਅਤੇ ਜ਼ਿਲ੍ਹਾ ਅਟਾਰਨੀ ਅਨਿਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਕੋਚ ਮਨੀਸ਼ ਭਾਰਦਵਾਜ, ਹਰਮਨ, ਹਰਜੀਤ, ਸ਼ਮੀ ਤੇ ਗਗਨ ਬਾਰੀ ਵੀ ਮੌਜੂਦ ਸਨ।