
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲਾਇਲਪੁਰ ਖਾਲਸਾ ਕਾਲਜ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

ਪੱਤਰ, ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਨੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਵੱਲੋਂ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੇ ਸਬੰਧ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ। ਇਸ ਮੌਕੇ ਹਾਕੀ ਦੇ ਅੰਤਰਰਾਸ਼ਟਰੀ ਖਿਡਾਰੀ ਪੰਜਾਬ ਐਂਡ ਸਿੰਧ ਬੈਂਕ, ਜਲੰਧਰ ਦੇ ਮੈਨੇਜਰ ਸੰਦੀਪ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ, ਪ੍ਰੋ. ਡਾ. ਸਿਮਰਨਜੀਤ ਸਿੰਘ ਬੈਂਸ ਡੀਨ ਸਪੋਰਟਸ ਤੇ ਸਪੋਰਟਸ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਸੰਧੂ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਤੇ ਪ੍ਰਾਪਤੀਆਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਤ ਕੀਤਾ। ਕੋਚ ਸਰਬਜੀਤ ਸਿੰਘ ਨੂੰ ਅਥਲੈਟਿਕਸ ਦੇ ਖੇਤਰ ’ਚ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸੀਆਰਪੀਐੱਫ ਜਲੰਧਰ ਤੇ ਐੱਲਕੇਸੀ ਦੀਆਂ ਟੀਮਾਂ ਵਿਚਕਾਰ ਇਕ ਦੋਸਤਾਨਾ ਹਾਕੀ ਮੈਚ ਵੀ ਖੇਡਿਆ ਗਿਆ। ਮੁੱਖ ਮਹਿਮਾਨ ਨੇ ਕਾਲਜ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਡਾ. ਬੈਂਸ ਡੀਨ ਸਪੋਰਟਸ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸ਼ਾਮਲ ਹਰ ਵਿਅਕਤੀ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਪ੍ਰੋ. ਕਰਨਬੀਰ ਸਿੰਘ ਵੱਲੋਂ ਕੀਤਾ ਗਿਆ। ਇਸ ਸਮਾਗਮ ’ਚ ਕੋਚ ਭੁਪਿੰਦਰ ਸਿੰਘ ਬਾਸਕਟਬਾਲ, ਤਜਿੰਦਰ ਸਿੰਘ ਫੁੱਟਬਾਲ ਗੁਰਦਿਆਲ ਸਿੰਘ ਵਾਲੀਬਾਲ, ਦਵਿੰਦਰਪਾਲ ਸਿੰਘ ਹਾਕੀ ਸਮੇਤ ਫੈਕਲਟੀ ਮੈਂਬਰ ਡਾ. ਬਲਰਾਜ ਕੌਰ, ਡਾ. ਦਿਨਕਰ ਸ਼ਰਮਾ, ਡਾ. ਅਜੀਤਪਾਲ ਸਿੰਘ, ਡਾ. ਮਨਪ੍ਰੀਤ ਸਿੰਘ ਲੇਹਲ, ਪ੍ਰੋ. ਸਤਪਾਲ ਸਿੰਘ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਰਜਿਤ, ਪ੍ਰੋ. ਬਲਦੀਨਾ, ਜਗਦੀਸ਼ ਸਿੰਘ ਤੇ ਅੰਮ੍ਰਿਤ ਲਾਲ ਸੈਣੀ ਨੇ ਸਰਗਰਮੀ ਨਾਲ ਹਿੱਸਾ ਲਿਆ।