ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਛਾਈਆਂ
ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਜੀਐੱਨਡੀਯੂ ਪ੍ਰੀਖਿਆ ’ਚੋਂ ਮਾਰੀਆਂ ਮੱਲਾਂ
Publish Date: Tue, 19 May 2026 07:08 PM (IST)
Updated Date: Tue, 19 May 2026 07:10 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਐੱਸਸੀ ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪੰਜਵੇਂ ਦੇ ਨਤੀਜਿਆਂ ’ਚ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਰਾਏ ਰਵਨੀਤ ਕੌਰ ਤੇ ਸੁਖਪ੍ਰੀਤ ਕੌਰ ਸੈਣੀ ਨੇ ਯੂਨੀਵਰਸਿਟੀ ’ਚ 9ਵਾਂ ਸਥਾਨ ਪ੍ਰਾਪਤ ਕੀਤਾ। ਅਕਾਂਸ਼ਾ, ਹਰਸਿਮਰਨਜੀਤ, ਮਨੀਸ਼ਾ ਤੇ ਨੀਤਿਕਾ ਨੇ 13ਵਾਂ ਸਥਾਨ ਤੇ ਪਵਨਪ੍ਰੀਤ ਨੇ 15ਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਰਪਣ, ਲਗਨ ਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਫੈਸ਼ਨ ਡਿਜ਼ਾਈਨਿੰਗ ਦੇ ਪੀਜੀ ਵਿਭਾਗ ਦੇ ਮੁਖੀ ਮਨਜੀਤ ਕੌਰ ਦੀ ਸ਼ਲਾਘਾ ਕੀਤੀ।