- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਨੈਤਿਕ ਸਿੱਖਿਆ ਇਮਤਿਹਾਨ ’ਚ ਮਾਰੀਆਂ ਮੱਲਾਂ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੇ ਪੰਜਾਬੀ ਵਿਭਾਗ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਇਮਤਿਹਾਨ ਦਾ ਨਤੀਜਾ ਐਲਾਨ ਦੇ ਨਾਲ ਇਮਤਿਹਾਨ ਵਿਚ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ਼ ਸਰਬਜੀਤ ਕੌਰ ਰਾਏ, ਨੇ ਦੱਸਿਆ ਕਿ ਕਾਲਜ ਵਿਚੋਂ ਆਂਚਲ ਬੀ.ਏ ਛੇਵਾਂ ਸਮੈਸਟਰ ਨੇ ਪਹਿਲਾਂ ਸਥਾਨ,ਕੋਮਲ ਕੋਮਲਪ੍ਰੀਤ ਬੀ.ਏ ਚੌਥੇ ਸਮੈਸਟਰ ਨੇ ਦੂਜਾ ਸਥਾਨ, ਜਸਕੀਰਨ ਕੌਰ ਬੀ.ਏ ਛੇਵੇ ਸਮੈਸਟਰ,ਜੰਨਤ ਬੀ.ਏ ਚੌਥੇ ਸਮੈਸਟਰ ਨੇ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ਼ ਸਰਬਜੀਤ ਕੌਰ ਰਾਏ, ਡਾ. ਅਕਾਲ ਅੰਮ੍ਰਿਤ ਕੌਰ ਮੁਖੀ ਪੰਜਾਬੀ ਵਿਭਾਗ, ਸੁਖਬੀਰ ਕੌਰ ਅਤੇ ਤ੍ਰਿਸ਼ਨਾ ਦੇਵੀ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜਲੰਧਰ-ਕਪੂਰਥਲਾ ਜ਼ੋਨ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਅਕਾਲ ਅੰਮ੍ਰਿਤ ਕੌਰ ਦੇ ਨਾਲ ਸੁਖਬੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ।