- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖ਼ਾਲਸਾ ਕਾਲਜ ਦੇ ਐੱਮਏ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚੋਂ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮਏ (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਲੀਨ ਕੌਰ ਨੇ 9.70 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ’ਚੋਂ ਪਹਿਲਾ ਸਥਾਨ, ਅਮਰਜੀਤ ਸਿੰਘ ਨੇ 9.57 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ, ਗੁਰਬਖਸ਼ ਕੌਰ ਨੇ 9.27 ਸੀਜੀਪੀਏ ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ, ਨੇਹਾ ਤੇ ਸ਼ਾਲੂ ਨੇ 9.21 ਸੀਜੀਪੀਏ ਪ੍ਰਾਪਤ ਕਰਕੇ ਸਾਂਝੇ ਰੂਪ ’ਚ ਸੱਤਵਾਂ ਸਥਾਨ ਤੇ ਪਰਮੀਤ ਸਿੰਘ ਨੇ 9.12 ਸੀਜੀਪੀਏ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਤੇ ਪ੍ਰੋ. ਕਿਰਨ ਅਮਰ ਵੀ ਹਾਜ਼ਰ ਸਨ।