- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਅੰਤਰਰਾਸ਼ਟਰੀ ਆਫ਼ਤ ਜੋਖਮ ਘਟਾਓ ਦਿਵਸ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਨੂੰ ਮਨਾਉਂਦੇ ਹੋਏ, ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਰੈੱਡ ਕਰਾਸ ਭਵਨ ’ਚ ਜਾਗਰੂਕਤਾ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ। ਇਹ ਪ੍ਰੋਗਰਾਮ ਕਾਲਜ ਦੇ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਕਲੱਬ ਵੱਲੋਂ ਐੱਨਐੱਸਐੱਸ ਯੂਨਿਟ, ਐੱਲਕੇਸੀ ਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਮਾਹਿਰਾਂ ਵੱਲੋਂ ਫਸਟ ਏਡ ਕਿੱਟ ਦੀ ਵਰਤੋਂ ਦਾ ਪ੍ਰਦਰਸ਼ਨ ਕੀਤਾ ਤੇ ਸੀਪੀਆਰ ਤੇ ਜੀਵਨ ਬਚਾਓ ਤਕਨੀਕਾਂ ਬਾਰੇ ਹੱਥੀਂ ਸਿਖਲਾਈ ਦਿੱਤੀ ਗਈ। ਸਿਵਲ ਡਿਫੈਂਸ ਸਰਵਿਸਿਜ਼ ਦੇ ਕਰਮਚਾਰੀਆਂ ਵੱਲੋਂ ਆਫ਼ਤ ਪ੍ਰਬੰਧਨ, ਐਮਰਜੈਂਸੀ ਨਿਕਾਸੀ ਤੇ ਰੋਕਥਾਮ ਰਣਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਇਸ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਸਰਗਰਮ ਵਲੰਟੀਅਰ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਫ਼ਤ ਦੀ ਤਿਆਰੀ ਸਿਰਫ਼ ਇਕ ਹੁਨਰ ਹੀ ਨਹੀਂ ਬਲਕਿ ਸਮਾਜ ਪ੍ਰਤੀ ਇਕ ਜ਼ਿੰਮੇਵਾਰੀ ਹੈ ਤੇ ਨੌਜਵਾਨਾਂ ਨੂੰ ਆਫ਼ਤ-ਰੋਧਕ ਰਾਸ਼ਟਰ ਬਣਾਉਣ ’ਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਰੈੱਡ ਕਰਾਸ ਸੁਸਾਇਟੀ ਵੱਲੋਂ ਕਾਲਜ ਨੂੰ ਪ੍ਰਸ਼ੰਸਾ ਦਾ ਮੋਮੈਂਟੋ ਭੇਟ ਕੀਤਾ ਗਿਆ ਤੇ ਸਾਰੇ ਵਲੰਟੀਅਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਨੋਡਲ ਅਫ਼ਸਰ ਡਾ. ਰੰਜੂ ਮਹਾਜਨ, ਪ੍ਰੋਗਰਾਮ ਅਫ਼ਸਰ ਡਾ. ਹਰਸ਼ਵੀਰ ਅਰੋੜਾ ਤੇ ਡਾ. ਰਵਨੀਤ ਕੌਰ ਤੇ ਐੱਨਐੱਸਐੱਸ ਕੋਆਰਡੀਨੇਟਰ ਡਾ. ਸਤਪਾਲ ਸਿੰਘ ਵੀ ਹਾਜ਼ਰ ਸਨ।