ਖ਼ਾਲਸਾ ਕਾਲਜ ਨੇ ਏਕਤਾ ਮਾਰਚ ’ਚ ਹਿੱਸਾ ਲਿਆ
ਲਾਇਲਪੁਰ ਖਾਲਸਾ ਕਾਲਜ ਨੇ ਏਕਤਾ ਮਾਰਚ ’ਚ ਹਿੱਸਾ ਲਿਆ
Publish Date: Fri, 21 Nov 2025 06:21 PM (IST)
Updated Date: Fri, 21 Nov 2025 06:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖਾਲਸਾ ਕਾਲਜ ਦੇ ਐਨਐਸਐਸ ਵਲੰਟੀਅਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਮਾਈ ਭਾਰਤ ਦਫਤਰ ਕੱਢੇ ਗਏ ਏਕਤਾ ਮਾਰਚ ’ਚ ਹਿੱਸਾ ਲਿਆ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਦੇ ਏਕੀਕਰਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਬਹੁਤ ਵੱਡਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਸਰਦਾਰ ਪਟੇਲ ਦੇ ਜੀਵਨ ਅਤੇ ਕਾਰਜਾਂ ਤੋਂ ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦਾ ਸਬਕ ਸਿੱਖਣ ਦੀ ਲੋੜ ਹੈ। ਇਸ ਮਾਰਚ ਨੂੰ ਮੈਂਬਰ ਪਾਰਲੀਮੈਂਟ ਰਾਜ ਸਭਾ ਨਰੇਸ਼ ਬਾਂਸਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਐੱਨਐੱਸਐੱਸ ਪ੍ਰੋਗਰਾਮ ਅਫਸਰ ਸਤਪਾਲ ਸਿੰਘ ਨੇ ਦੱਸਿਆ ਕਿ ਮਾਰਚ ਬਹੁਤ ਹੀ ਸ਼ਾਂਤੀਪੂਰਨ ਢੰਗ ਨਾਲ ਦੇਸ਼ਭਗਤੀ ਦੇ ਨਾਅਰੇ ਲਗਾਉਂਦਿਆਂ ਅੱਗੇ ਵਧਿਆ ਅਤੇ ਨਗਰ ਨਿਗਮ ਦਫਤਰ ਵਿਖੇ ਸਮਾਪਤ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਮਾਰਚ ਦਾ ਉਦੇਸ਼ ਸਰਦਾਰ ਪਟੇਲ ਦੇ ਯਤਨਾਂ ਨੂੰ ਯਾਦ ਕਰਨਾ ਅਤੇ ਦੁਨੀਆ ਨੂੰ ਉਨ੍ਹਾਂ ਦੀ ਵਿਰਾਸਤ ਬਾਰੇ ਜਾਣਕਾਰੀ ਦੇਣਾ ਸੀ। ਇਸ ਸਮਾਗਮ ਦੀ ਨਿਗਰਾਨੀ ਪ੍ਰੋਗਰਾਮ ਅਫ਼ਸਰ ਡਾ. ਅਮਨਦੀਪ ਕੌਰ, ਡਾ. ਸਰਬਜੀਤ ਸਿੰਘ ਅਤੇ ਪ੍ਰੋ. ਨਵਨੀਤ ਕੌਰ ਨੇ ਕੀਤੀ।