ਖ਼ਾਲਸਾ ਕਾਲਜ ਦੇ ਡਾ. ਬੈਂਸ ਨੇ ਡੀਨ ਸਪੋਰਟਸ ਵਜੋਂ ਸੰਭਾਲਿਆ ਅਹੁਦਾ
ਲਾਇਲਪੁਰ ਖ਼ਾਲਸਾ ਕਾਲਜ ਦੇ ਅਧਿਆਪਕ ਡਾ. ਸਿਮਰਨਜੀਤ ਸਿੰਘ ਬੈਂਸ ਨੇ ਡੀਨ ਸਪੋਰਟਸ ਵਜੋਂ ਸੰਭਾਲਿਆ ਅਹੁਦਾ
Publish Date: Thu, 15 Jan 2026 06:44 PM (IST)
Updated Date: Fri, 16 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਡਾ. ਸਿਮਰਨਜੀਤ ਸਿੰਘ ਬੈਂਸ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਡੀਨ ਵਜੋਂ ਅਹੁਦਾ ਸੰਭਾਲਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਤੇ ਹੋਰ ਅਧਿਆਪਕ ਸਾਹਿਬਾਨਾਂ ਨੇ ਗੁਲਦਸਤੇ ਦੇ ਕੇ ਉਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਲਾਇਲਪੁਰ ਖ਼ਾਲਸਾ ਕਾਲਜ ਦੇ ਇਸ ਵਿਭਾਗ ਦਾ ਬੜਾ ਮਾਣਮੱਤਾ ਇਤਿਹਾਸ ਹੈ। ਇਸ ਨੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਸਪੋਰਟਸ ਵਿਭਾਗ ਦੀ ਮਹੱਤਤਾ ਨੂੰ ਦਰਸਾਉਂਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤੇਜਾ ਸਿੰਘ ਸਮੁੰਦਰੀ ਖੇਡ ਟਰਾਫੀ (ਜਨਰਲ ਸਪੋਰਟਸ ਟਰਾਫੀ ਮੈਨ) 24 ਵਾਰ ਜਿੱਤ ਕੇ ਰਿਕਾਰਡ ਕਾਇਮ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਡਾ. ਸਿਮਰਨਜੀਤ ਸਿੰਘ ਬੈਂਸ ਦੀ ਸੁਯੋਗ ਅਗਵਾਈ ’ਚ ਖੇਡ ਵਿਭਾਗ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇਗਾ। ਡਾ. ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਭਾਗ ਦੇ ਬਾਕੀ ਸਟਾਫ ਮੈਂਬਰਾਂ ਦੇ ਸਹਿਯੋਗ ਨਾ ਵਿਭਾਗ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨ੍ਹਾਂ ਇਸ ਮੌਕੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਬਲਬੀਰ ਕੌਰ ਕਾਲਜ ਪ੍ਰਿੰਸੀਪਲ ਤੇ ਸਮੁੱਚੀ ਕਮੇਟੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਇਸ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਡਾ. ਬਲਰਾਜ ਕੌਰ ਮੁਖੀ ਅੰਗਰੇਜੀ ਵਿਭਾਗ, ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਹਰੀਓਮ ਵਰਮਾ, ਪ੍ਰੋ. ਅਜੈ ਕੁਮਾਰ, ਜਗਦੀਸ਼ ਸਿੰਘ ਤੇ ਸਰੂਪ ਲਾਲ ਵੀ ਹਾਜ਼ਰ ਸਨ।