ਐੱਮਏ ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਲਾਇਲਪੁਰ ਖ਼ਾਲਸਾ ਕਾਲਜ ਦੇ ਐੱਮਏ (ਪੋਲੀਟੀਕਲ ਸਾਇੰਸ) ਪਹਿਲਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 11 May 2026 06:24 PM (IST)
Updated Date: Mon, 11 May 2026 06:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮਏ ਪੋਲੀਟੀਕਲ ਸਾਇੰਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਤਨੂੰ ਨੇ 10 ’ਚੋਂ 8.00 ਐੱਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਸ਼੍ਰੇਆ ਚੌਹਾਨ ਨੇ 7.80 ਐੱਸਜੀਪੀਏ ਪ੍ਰਾਪਤ ਕਰਕੇ ਚੌਥਾ ਤੇ ਵਿਦਿਆਰਥੀ ਹਰਗੁਨ ਗਿੱਲ ਨੇ 7.60 ਐੱਸਜੀਪੀਏ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।