- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨ ਐੱਸ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ ਲੋਹੀਆਂ ਖ਼ਾਸ :
ਲੋਹੀਆਂ-ਸਾਬੂ ਵਾਲ ਸੜਕ ਤੇ ਸਥਿਤ ਐੱਨ. ਐੱਸ. ਕਾਨਵੈਂਟ ਹਾਈ ਸਕੂਲ, ਲੋਹੀਆਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਵਿਸ਼ੇਸ਼ ਸਭਾ ਪ੍ਰੋਗਰਾਮ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਉਚਾਰਨ, ਭਾਸ਼ਣਾਂ ਅਤੇ ਵਿਦਿਆਰਥੀਆਂ ਵੱਲੋਂ ਗੁਰਮੁਖੀ ਵਰਣਮਾਲਾ ਦੇ ਰੰਗ-ਬਿਰੰਗੇ ਪੋਸਟਰ ਬਣਾਏ ਗਏ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਇਸਦੀ ਵਰਤੋਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰਣ ਵੀ ਲਿਆ ਗਿਆ। ਇਸ ਮੌਕੇ ਸਲੋਗਨ ਅਤੇ ਪੋਸਟਰ ਬਣਾਉਣ ਦਾ ਮੁਕਾਬਲਾ ’ਚ ਵਿਦਿਆਰਥੀਆਂ ਨੇ ਆਪਣੇ ਰੰਗ-ਬਿਰੰਗੇ ਪੋਸਟਰਾਂ ਅਤੇ ਨਾਅਰਿਆਂ ਰਾਹੀਂ ਪੰਜਾਬੀ ਲਈ ਆਪਣਾ ਪਿਆਰ ਦਰਸਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਚ ਆਪਣੇ-ਆਪਣੇ ਦਸਤਖ਼ਤ/ ਹਸਤਾਖਰ ਵੀ ਕੀਤੇ ਗਏ। ਅਖ਼ੀਰ ਵਿੱਚ, ਚਰਨਜੀਤ ਕੌਰ ਪ੍ਰਿੰਸੀਪਲ ਨੇ ਆਪਣੇ ਕੁੰਜੀਵਤ ਭਾਸ਼ਨ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਸ਼ਾਹਪੂਰਣ ਭਾਗੀਦਾਰੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਹੀ ਨਹੀਂ , ਸਗੋਂ ਇੱਕ ਜੀਵੰਤ ਸੱਭਿਆਚਾਰ ਅਤੇ ਸਾਡੀ ਪਹਿਚਾਣ ਹੈ, ਜਿਸਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣਾ ਬਹੁਤ ਜ਼ਰੂਰੀ ਹੈ।