ਪਿ੍ਰਤਪਾਲ ਸਿੰਘ, ਸ਼ਾਹਕੋਟ

ਸ਼ਾਹਕੋਟ ਪ੍ਰਸ਼ਾਸਨ ਵਲੋਂ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਦਰਿਆ ਸਤਲੁਜ ਦੇ ਕੰਿਢਆ ਨੂੰ ਮਜ਼ਬੂਤ ਕਰਨ ਲਈ ਮਗਨਰੇਗਾ ਕਾਮਿਆਂ ਕੋਲੋਂ ਕੰਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸੰਜੀਵ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ 'ਤੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਜਦਕਿ ਡਰੇਨੇਜ ਵਿਭਾਗ ਦੇ ਅਫ਼ਸਰਾਂ ਵਲੋਂ ਪਹਿਲਾਂ ਹੀ ਫੀਲਡ ਵਿੱਚ ਰਹਿ ਕੇ ਕੰਮ ਨੂੰ ਜਲਦ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਦੇ ਨਾਜ਼ੁਕ ਥਾਵਾਂ 'ਤੇ ਮਗਨਰੇਗਾ ਕਾਮਿਆਂ ਨੂੰ ਲਗਾਇਆ ਗਿਆ ਹੈ ਤਾਂ ਜੋ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਚੰਗੀ ਤਰ•੍ਹਾਂ ਸਮੇਂ ਤੋਂ ਪਹਿਲਾਂ ਮੁਕੰਮਲ ਕੀਤਾ ਜਾ ਸਕੇ ਉਨ•੍ਹਾਂ ਕਿਹਾ ਕਿ ਮਗਨਰੇਗਾ ਕਾਮਿਆਂ ਵਲੋਂ ਡਰੇਨੇਜ ਵਿਭਾਗ ਦੇ ਇੰਜੀਨੀਅਰਾਂ ਦੀ ਦੇਖ ਰੇਖ ਵਿੱਚ ਕੰਮ ਕੀਤਾ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਡਰੇਨੇਜ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਨਾਜ਼ੁਕ ਥਾਵਾਂ 'ਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਦਰਿਆ ਸਤਲੁਜ ਦੀਆਂ ਨਾਜ਼ੁਕ ਥਾਵਾਂ ਨੂੰ ਹਰ ਕੀਮਤ 'ਤੇ ਮਜ਼ਬੂਤ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ•ਾ੍ਹਂ ਦੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨ ਪੂਰੀ ਤਰ•ਾਂ ਚੌਕਸ ਹੈ ਤੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ ਉਨ•ਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪਹਿਲਾਂ ਹੀ ਵਿਆਪਕ ਯੋਜਨਾ ਬਣਾਈ ਜਾ ਚੁੱਕੀ ਹੈ। ਉਨ੍ਹ•ਾਂ ਕਿਹਾ ਕਿ ਜੇਕਰ ਲੋੜ ਪੈਂਦੀ ਹੈ ਤਾਂ ਨਾਜ਼ੁਕ ਥਾਵਾਂ ਵਿਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਸਥਾਨਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ।