ਕੈਬਨਿਟ ਮੰਤਰੀ ਮੰਗਾਂ ਛੇਤੀ ਮੰਨਣ ਦਾ ਦਿੱਤਾ ਭਰੋਸਾ
ਆਲੂ ਕੋਲਡ ਸਟੋਰ ਯੂਨੀਅਨ ਨਾਲ ਮਹਿੰਦਰ ਭਗਤ ਨੇ ਕੀਤੀ ਅਹਿਮ ਮੀਟਿੰਗ
Publish Date: Thu, 02 Apr 2026 10:58 PM (IST)
Updated Date: Thu, 02 Apr 2026 11:01 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਸਰਕਟ ਹਾਊਸ ਵਿਚ ਆਲੂ ਕੋਲਡ ਸਟੋਰ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੈਂਬਰਾਂ ਵੱਲੋਂ ਸਮੱਸਿਆਵਾਂ ਤੇ ਮੰਗਾਂ ਨੂੰ ਵਿਸਥਾਰ ਨਾਲ ਦੱਸਿਆ ਗਿਆ। ਕੈਬਨਿਟ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਹੀ ਕੁਝ ਅਹਿਮ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ ਗਿਆ, ਜਿਸ ’ਤੇ ਯੂਨੀਅਨ ਮੈਂਬਰਾਂ ਨੇ ਸੰਤੁਸ਼ਟੀ ਜਤਾਈ। ਭਗਤ ਨੇ ਭਰੋਸਾ ਦਿਵਾਇਆ ਕਿ ਜਿਹੜੀਆਂ ਮੰਗਾਂ ਹਾਲੇ ਬਾਕੀ ਹਨ, ਨੂੰ ਵੀ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਇਸ ਸਕਾਰਾਤਮਕ ਪਹਿਲ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸ ਮੌਕੇ ਜੰਗ ਬਹਾਦੁਰ ਸਿੰਘ, ਸੁਖਜੀਤ ਸਿੰਘ, ਮੰਗਲ ਸਿੰਘ, ਰਘੁਬੀਰ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਚਮਨ ਲਾਲ, ਸਤਪਾਲ, ਹਰਜਿੰਦਰ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਸਨ।