ਕੇਪੀ ਦਾ ਹਲਕਾ ਇੰਚਾਰਜ ਬਣਨ ’ਤੇ ਸਵਾਗਤ
ਮਹਿੰਦਰ ਸਿੰਘ ਕੇਪੀ ਦਾ ਹਲਕਾ ਇੰਚਾਰਜ ਨਿਯੁਕਤ ਹੋਣ ਤੇ ਕੀਤਾ ਸਵਾਗਤ
Publish Date: Thu, 19 Feb 2026 07:10 PM (IST)
Updated Date: Thu, 19 Feb 2026 07:12 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਹਿੰਦਰ ਸਿੰਘ ਕੇਪੀ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕਰਨ ’ਤੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਜ਼ੋਰਦਾਰ ਸਵਾਗਤ ਕਰਦਿਆਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਅਗਵਾਈ ਹੇਠ ਮਹਿੰਦਰ ਸਿੰਘ ਕੇਪੀ ਦੇ ਗ੍ਰਹਿ ਵਿਖੇ ਪੁੱਜ ਕੇ ਵਧਾਈ ਦਿੱਤੀ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਜ਼ਿਲ੍ਹਾ ਜਥੇਬੰਦੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਕੇਪੀ ਨੇ ਵੱਖ-ਵੱਖ ਉੱਚ ਅਹੁਦਿਆਂ ਤੇ ਸੇਵਾਵਾਂ ਨਿਭਾਈਆਂ ਹਨ, ਇਮਾਨਦਾਰ ਨਿਮਰਤਾ ਤੇ ਲੋਕਾਂ ਦੇ ਹਰਮਨ ਪਿਆਰੇ ਤਜਰਬੇਕਾਰ ਸਿਆਸਤਦਾਨ ਹਨ। ਇਨ੍ਹਾਂ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਜਿੱਤ ਪ੍ਰਾਪਤ ਕਰ ਕੇ ਸੀਟ ਪਾਰਟੀ ਦੀ ਝੋਲੀ ’ਚ ਪਾਉਣਗੇ। ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀ ਵਧਾਈ ਕਬੂਲਦਿਆਂ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲੀਆਂ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਨਿਭਾਇਆ ਜਾਵੇਗਾ ਤੇ ਜਨਤਾ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਜਨਤਾ ਦੇ ਦੁੱਖ ਸੁੱਖ ’ਚ ਸ਼ਾਮਲ ਹੋਣ ਲਈ ਹਰ ਸਮੇਂ ਹਾਜ਼ਰ ਰਹਿਣਗੇ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਹਰਜਾਪ ਸਿੰਘ ਸੰਘਾ ਹਲਕਾ ਇੰਚਾਰਜ ਕੈਂਟ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਦਲ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਸਾਹਿਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਕੁਲਦੀਪ ਸਿੰਘ ਉਬਰਾਏ, ਵਿਨੋਦ ਕੌਲ, ਹਰਦੀਪ ਸਿੰਘ ਸਿੱਧੂ, ਆਬਿਦ ਸਲਮਾਨੀ, ਜਸਬੀਰ ਸਿੰਘ ਵਾਲੀਆ, ਕੁਲਜੀਤ ਸਿੰਘ ਚਾਵਲਾ, ਸੁਖਦੀਪ ਸਿੰਘ ਸੁੱਖ, ਗੁਰਜੀਤ ਸਿੰਘ ਪੋਪਲੀ, ਅਮਰੀਕ ਸਿੰਘ ਕੇਪੀ, ਦਲਵਿੰਦਰ ਸਿੰਘ, ਗਗਨਦੀਪ ਸਿੰਘ ਨਾਗੀ, ਮਹੇਸ਼ਇੰਦਰ ਸਿੰਘ ਧਾਮੀ, ਚਰਨਜੀਤ ਸਿੰਘ ਲੁਬਾਣਾ, ਅਵਤਾਰ ਸਿੰਘ ਸੈਂਹਬੀ, ਰਣਜੀਤ ਸਿੰਘ ਮੰਗਾਂ, ਹਰਦੇਵ ਸਿੰਘ, ਜਗਦੀਸ਼ ਸਿੰਘ,ਗੋਰਵ ਭਗਤ, ਅਮਿਤ ਕੁਮਾਰ, ਰਜੇਸ਼ ਭਗਤ, ਮਨਜੀਤ ਸਿੰਘ, ਰਘਬੀਰ ਸਿੰਘ ਆਦਿ ਹਾਜ਼ਰ ਸਨ।