ਪਰਹਾਰ ਬਣੇ ਲਾਇਨ ਆਈ ਹਸਪਤਾਲ ਚੈਰੀਟੇਬਲ ਟਰੱਸਟ ਦੇ ਟਰੱਸਟੀ
ਮਹਿੰਦਰ ਸਿੰਘ ਪਰਹਾਰ ਲਾਇਨ ਆਈ ਹਸਪਤਾਲ ਚੈਰੀਟੇਬਲ ਟਰੱਸਟ ਦੇ ਟਰੱਸਟੀ ਮੈਂਬਰ ਨਿਯੁਕਤ
Publish Date: Mon, 19 Jan 2026 07:49 PM (IST)
Updated Date: Mon, 19 Jan 2026 07:51 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਐੱਨਆਰਆਈ ਲਾਇਨ ਮਹਿੰਦਰ ਸਿੰਘ ਪਰਹਾਰ ਨੂੰ ਲਾਇਨ ਆਈ ਹਸਪਤਾਲ ਚੈਰੀਟੇਬਲ ਟਰੱਸਟ ਦਾ ਟਰੱਸਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਸਪਤਾਲ ਦੇ ਚੇਅਰਮੈਨ ਦਸ਼ਵਿੰਦਰ ਚਾਂਦ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਲਾਇਨ ਆਈ ਹਸਪਤਾਲ ਚੈਰੀਟੇਬਲ ਟਰੱਸਟ ਲਗਾਤਾਰ ਅੱਖਾਂ ਦੇ ਇਲਾਜ ਦੇ ਖੇਤਰ ’ਚ ਨਿਸ਼ਕਾਮ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਤੇ ਮਹਿੰਦਰ ਸਿੰਘ ਪਰਹਾਰ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੇਵਾਵਾਂ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਹਿੰਦਰ ਸਿੰਘ ਪਰਹਾਰ ਭਾਰਤ ਦੌਰੇ ਦੌਰਾਨ ਹਮੇਸ਼ਾਂ ਅੱਖਾਂ ਦੇ ਮੈਗਾ ਕੈਂਪਾਂ ’ਚ ਹਿੱਸਾ ਲੈਂਦੇ ਰਹੇ ਹਨ ਤੇ ਹਸਪਤਾਲ ਦੀਆਂ ਨਿਸ਼ਕਾਮ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਟਰੱਸਟੀ ਮੈਂਬਰ ਬਣਨ ਦੀ ਇੱਛਾ ਪ੍ਰਗਟਾਈ ਸੀ, ਜਿਸ ਨੂੰ ਧਿਆਨ ’ਚ ਰੱਖਦਿਆਂ ਟਰੱਸਟ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਮਹਿੰਦਰ ਸਿੰਘ ਪਰਹਾਰ ਨੇ ਕਿਹਾ ਕਿ ਉਹ ਆਪਣੇ ਦੋਸਤ ਦੇ ਨਾਲ ਹਸਪਤਾਲ ’ਚ ਹੋ ਰਹੀਆਂ ਸੇਵਾਵਾਂ ਨੂੰ ਦੇਖਣ ਆਏ ਸਨ। ਲਾਇਨ ਕਲੱਬ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪਹਿਲਾਂ ਉਨ੍ਹਾਂ ਨੇ ਲਾਇਨ ਕਲੱਬ ਨਾਲ ਜੁੜਨ ਦਾ ਫੈਸਲਾ ਕੀਤਾ ਤੇ ਅੱਜ ਨਿਸ਼ਕਾਮ ਸੇਵਾ ਦੇ ਮੰਦਰ ਵਜੋਂ ਜਾਣੇ ਜਾਂਦੇ ਹਸਪਤਾਲ ਦੇ ਟਰੱਸਟੀ ਮੈਂਬਰ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ।